ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਾਮੀਆ ’ਵਰਸਿਟੀ ਹਿੰਸਾ ਜੱਲ੍ਹਿਆਂ ਵਾਲਾ ਬਾਗ਼ ਸਾਕੇ ਜਿਹੀ: ਊਧਵ ਠਾਕਰੇ

ਜਾਮੀਆ ’ਵਰਸਿਟੀ ਹਿੰਸਾ ਜੱਲ੍ਹਿਆਂ ਵਾਲਾ ਬਾਗ਼ ਸਾਕੇ ਜਿਹੀ: ਊਧਵ ਠਾਕਰੇ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਹੈ ਕਿ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ’ਚ ਜੋ ਹੋਇਆ, ਉਹ ਜੱਲ੍ਹਿਆਂਵਾਲਾ ਬਾਗ਼ ਜਿਹਾ ਹੈ। ਵਿਦਿਆਰਥੀ ਇੱਕ ‘ਨੌਜਵਾਨ ਬੰਬ’ ਵਾਂਗ ਹਨ। ਇਸ ਲਈ ਅਸੀਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਵਿਦਿਆਰਥੀਆਂ ਨਾਲ ਅਜਿਹਾ ਨਾ ਕਰਨ, ਜਿਵੇਂ ਉਹ ਕਰ ਰਹੇ ਹਨ।

 

 

ਰਾਸ਼ਟਰੀ ਰਾਜਧਾਨੀ ਸਥਿਤ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਕੋਲ ਸਥਿਤ ਨਿਊ ਫ਼ਰੈਂਡਜ਼ ਕਾਲੋਨੀ ’ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਐਤਵਾਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੜਕਾਂ ਉੱਤੇ ਵਾਹਨਾਂ ਨੂੰ ਅੱਗ ਲਾਏ ਜਾਣ ਦੀ ਘਟਨਾ ਵਿੱਚ ਸ਼ਾਮਲ ਘੱਟੋ–ਘੱਟ 10 ਜਣਿਆਂ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ।

 

 

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ – ‘ਗ੍ਰਿਫ਼ਤਾਰ 10 ਜਣਿਆਂ ਵਿੱਚੋਂ ਤਿੰਨ ਇਸ ਇਲਾਕੇ ਦੇ ਖ਼ਰਾਬ ਚਰਿੱਤਰ ਵਾਲੇ ਸ਼ਖ਼ਸ ਹਨ।। ਉਨ੍ਹਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।’

 

 

ਪੁਲਿਸ ਅਧਿਕਾਰੀ ਨੇ ਇਹ ਵੀ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਜਾਮੀਆ ਦਾ ਵਿਦਿਆਰਥੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਕਰਨ ਵਾਲਿਆਂ ਨੂੰ ਫੜਨ ਲਈ ਦਿੱਲੀ ਦੇ ਦੱਖਣ–ਪੂਰਬੀ ਜ਼ਿਲ੍ਹਿਆਂ ਦੇ ਵੱਖੋ–ਵੱਖਰੇ ਹਿੱਸਿਆਂ ਵਿੱਚ ਛਾਪੇ ਮਾਰੇ ਜਾ ਰਹੇ ਹਨ।

 

 

ਨਾਗਰਿਕਤਾ ਕਾਨੂੰਨ ਵਿਰੁੱਧ ਯੂਨੀਵਰਸਿਟੀ ’ਚ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਐਤਵਾਰ ਨੂੰ ਇਸ ਨੇ ਤਦ ਹਿੰਸਾ ਦਾ ਰੂਪ ਅਖ਼ਤਿਆਰ ਕਰ ਲਿਆ, ਜਦੋਂ ਪੁਲਿਸ ਨੇ ਯੂਨੀਵਰਸਿਟੀ ਕੈਂਪਸ ਵਿੱਚ ਦਾਖਾ਼ਲ ਹੋ ਕੇ ਤਾਕਤ ਦੀ ਵਰਤੋਂ ਕੀਤੀ। ਐਤਵਾਰ ਨੂੰ ਇਸ ਕਾਨੂੰਨ ਵਿਰੁੱਧ ਨਿਊ ਫ਼ਰੈਂਡਜ਼ ਕਾਲੋਨੀ ’ਚ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਵਿੱਚ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਚਾਰ ਸਰਕਾਰੀ ਬੱਸਾਂ ਤੇ ਪੁਲਿਸ ਦੇ ਦੋ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

 

 

ਇਸ ਪੂਰੀ ਘਟਨਾ ਵਿੱਚ ਵਿਦਿਆਰਥੀ, ,ਪੁਲਿਸ ਤੇ ਅੱਗ ਬੁਝਾਉਣ ਵਾਲੇ ਇੱਕ ਮੁਲਾਜ਼ਮ ਸਣੇ ਲਗਭਗ 60 ਵਿਅਕਤੀ ਜ਼ਖ਼ਮੀ ਹੋ ਗਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jamia Varsity Violence just like Jallianwala Baga incident says Udhav Thackeray