ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ 'ਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। ਇਲਾਕੇ 'ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ, ਜਿਸ ਲਈ ਫੌਜ ਵੱਲੋਂ ਇਲਾਕੇ 'ਚ ਸਰਚ ਆਪ੍ਰੇਸ਼ਨ ਜਾਰੀ ਹੈ।
 

 

ਪੁਲਿਸ ਨੇ ਦੱਸਿਆ ਕਿ ਅੱਤਵਾਦੀ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਵੰਤੀਪੁਰਾ ਦੇ ਚੂਰਸਵੂ ਪਿੰਡ 'ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਅੱਤਵਾਦੀ ਦੀ ਪਛਾਣ ਸ਼ਾਹਿਦ ਵਜੋਂ ਹੋਈ ਹੈ, ਜੋ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ਦਾ ਰਹਿਣ ਵਾਲਾ ਸੀ।
 

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ ਅਤੇ ਥੋੜੀ ਹੀ ਦੇਰ ਚੱਲੀ ਗੋਲੀਬਾਰੀ 'ਚ ਉਹ ਮਾਰਿਆ ਗਿਆ।
 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀਨਗਰ ਦੇ ਕਵਦਾਰਾ ਇਲਾਕੇ 'ਚ ਸ਼ੱਕੀ ਅੱਤਵਾਦੀਆਂ ਨੇ ਸੀਆਰਪੀਐਫ ਦੇ ਜਵਾਨਾਂ 'ਤੇ ਗ੍ਰੇਨੇਡ ਸੁੱਟਿਆ ਸੀ, ਜਿਸ 'ਚ 16 ਸਾਲਾ ਬੱਚਾ ਜ਼ਖਮੀ ਹੋ ਗਿਆ ਸੀ। ਪੁਲਿਸ ਨੇ ਦੱਸਿਆ ਕਿ ਗ੍ਰੇਨੇਡ ਆਪਣੇ ਟੀਚੇ 'ਤੇ ਨਹੀਂ ਪਹੁੰਚ ਸਕਿਆ ਸੀ ਅਤੇ ਸੜਕ ਕੰਢੇ ਧਮਾਕਾ ਹੋ ਗਿਆ। ਉਸ ਦੌਰਾਨ ਸੜਕ 'ਤੇ ਗੁਜਰ ਰਹੇ ਲੜਕੇ ਨੂੰ ਬੰਬ ਦੇ ਛੱਰੇ ਲੱਗੇ ਸਨ ਅਤੇ ਉਹ ਜ਼ਖਮੀ ਹੋ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu And Kashmir 1 terrorist killed in Exchange of fire between Security forces and terrorists in Awantipora Pulwama