ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਗੁਰੇਜ ’ਚ ਪਾਕਿ ਫੌਜ ਦੀ ਗੋਲੀਬਾਰੀ ’ਚ 15 ਘਰ ਤਬਾਹ

ਜੰਮੂ ਕਸ਼ਮੀਰ : ਗੁਰੇਜ ’ਚ ਪਾਕਿ ਫੌਜ ਦੀ ਗੋਲੀਬਾਰੀ ’ਚ 15 ਘਰ ਤਬਾਹ

ਉਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ ਖੇਤਰ ਵਿਚ ਕੰਟਰੋਲ ਰੇਖਾ ਦੇ ਨੇੜੇ ਪਾਕਿਸਤਾਨ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ਬਾਅਦ 15 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ।

 

ਸਮਾਚਾਰ ਏਜੰਸੀ ਯੂਨੀਵਾਰਤਾ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਪਾਕਿਸਤਾਨ ਫੌਜ ਨੇ ਗੁਰੇਜ ਸੈਕਟਰ ਦੇ ਬਜਰੰਗ ਖੇਤਰ ਵਿਚ ਬਿਨਾ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਇਕ ਮਕਾਨ ਵਿਚ ਅੱਗ ਲੱਗ ਗਈ।

 

ਸੂਤਰਾਂ ਨੇ ਦੱਸਿਆ ਕਿ ਅੱਗ ਉਤੇ ਕਾਬੂ ਪਾਉਣ ਤੋਂ ਪਹਿਲਾਂ ਹੀ 15 ਘਰ ਅੱਗ ਨਾਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਸਨ। ਫੌਜ ਨੇ ਗੋਲੀਬਾਰੀ ਦੀ ਚਪੇਟ ਵਿਚ ਆਏ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾ ਦਿੱਤਾ ਹੈ।  ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਵੀ ਪਾਕਿਸਤਾਨ ਫੌਜ ਨੂੰ ਕਰਾਰਾ ਜਵਾਬ ਦਿੱਤਾ। ਇਸ ਵਿਚ, ਬਾਂਦੀਪੋਰਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੋਲੀਬਾਰੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਇਕ ਮਹੀਨੇ ਦਾ ਰਾਸ਼ਨ ਦੇ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: 15 houses destroyed in Pakistan army firing in Gurez