ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਜੈਸ਼ ਦੇ 3 ਅੱਤਵਾਦੀ ਮਾਰੇ

ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਤੇ ਪਾਣੀ ਫੇਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।

 

ਜੰਮੂ-ਕਸ਼ਮੀਰ ਦੇ ਪੁਲਿਸ ਮੁਖੀ ਦਿਲਬਾਗ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਤ੍ਰਾਲ ਖੇਤਰ ਵਿੱਚ ਇੱਕ ਮੁਕਾਬਲੇ ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

 

ਉਨ੍ਹਾਂ ਕਿਹਾ ਕਿ ਤਿੰਨ ਚੋਂ ਦੋ ਅੱਤਵਾਦੀ ਵਿਦੇਸ਼ੀ ਹੋ ਸਕਦੇ ਹਨ, ਮੁਹਿੰਮ ਖ਼ਤਮ ਹੋਣ ਤੋਂ ਬਾਅਦ ਕੇਸ ਦੀ ਵਧੇਰੇ ਜਾਣਕਾਰੀ ਮਿਲੇਗੀ।

 

ਪੁਲਿਸ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਜੈਸ਼ ਦਾ ਇਹ ਮਾਡਊਲ ਇਸ ਸਾਲ ਅਗਸਤ ਚ ਖਾਨਾਬਦੋਸ਼ ਗੁੱਜਰ ਭਾਈਚਾਰੇ ਨਾਲ ਸਬੰਧਤ ਦੋ ਭਰਾਵਾਂ ਦੀ ਹੱਤਿਆ ਚ ਸ਼ਾਮਲ ਸੀ।

 

ਦੱਸ ਦਈਏ ਕਿ ਜੈਸ਼-ਏ-ਮੁਹੰਮਦ ਇਕ ਪਾਕਿਸਤਾਨੀ ਅੱਤਵਾਦੀ ਸੰਗਠਨ ਹੈ, ਜੋ ਭਾਰਤ ਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀ ਤਾਕ ਚ ਰਹਿੰਦਾ ਹੈ। ਇਸ ਨੂੰ ਪਾਕਿਸਤਾਨ ਦਾ ਪੂਰਾ ਸਮਰਥਨ ਪ੍ਰਾਪਤ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir 3 Jaish Terrorist killed in encounter with security forces in Awantipora