ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ਦੇ ਅਨੰਤਨਾਗ ਐਨਕਾਉਂਟਰ ’ਚ ਮਾਰੇ 4 ਅੱਤਵਾਦੀ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਪੁਲਿਸ ਨੇ ਸਾਂਝੇ ਅਪਰੇਸ਼ਨ ਚਾਰ ਅਤਿਵਾਦੀਆਂ ਨੂੰ ਮਾਰ ਮੁਕਾਇਆ ਹੈ ਇਹ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਨੇ ਦਿੱਤੀ ਹੈ

 

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ..ਜੀ.), ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਨੇ ਸਾਂਝੇ ਤੌਰ 'ਤੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿਚ ਚਾਰ ਅੱਤਵਾਦੀ ਮਾਰੇ ਗਏ

 

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸ੍ਰੀਨਗਰ-ਜੰਮੂ ਰਾਜਮਾਰਗ 'ਤੇ ਸੁਰੱਖਿਆ ਬਲਾਂ ਨੇ ਲਸ਼ਕਰ--ਤੋਇਬਾ ਦੇ ਇਕ ਸਰਗਰਮ ਕਾਰਕੁੰਨ ਨੂੰ ਗ੍ਰਿਫਤਾਰ ਕੀਤਾ ਹੈ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਹਰਕਤ ਬਾਰੇ ਮਿਲੀ ਜਾਣਕਾਰੀ 'ਤੇ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਮਾਲਪੋਰਾ ਵਿਖੇ ਇਕ ਜਗ੍ਹਾ' ਤੇ ਨਾਕਾਬੰਦੀ ਕੀਤੀ ਹੋਈ ਸੀ

 

ਲਸ਼ਕਰ ਦੇ ਕਾਰਕੁਨ ਦੀ ਪਛਾਣ ਪਰਵੇਜ਼ ਅਹਿਮਦ ਮੱਟੂ ਵਜੋਂ ਹੋਈ ਹੈ ਜਿਹੜਾ ਕਿ ਖੁਦਵਾਨੀ ਦਾ ਰਹਿਣ ਵਾਲਾ ਹੈ ਉਹ ਇਕ ਰਾਤ ਦੇ ਆਪ੍ਰੇਸ਼ਨ ਦੌਰਾਨ ਫੜਿਆ ਗਿਆ ਸੀ ਤੇ ਉਸ ਦੇ ਕਬਜ਼ੇ ਚੋਂ 3.70 ਲੱਖ ਰੁਪਏ ਬਰਾਮਦ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਉਸਨੂੰ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: 4 terrorists killed in Anantnag Encounter