ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਸਰਕਾਰ ਦੇ 5 ਸੀਨੀਅਰ ਆਗੂਆਂ ਦਾ ਕਸ਼ਮੀਰ ਦੌਰਾ ਅੱਜ ਤੋਂ

ਕੇਂਦਰ ਸਰਕਾਰ ਦੇ ਸੰਪਰਕ ਪ੍ਰੋਗਰਾਮ ਤਹਿਤ ਮੰਗਲਵਾਰ ਮਤਲਬ ਅੱਜ ਤੋਂ ਅਗਲੇ ਤਿੰਨ ਦਿਨਾਂ ਤਕ ਜੰਮੂ-ਕਸ਼ਮੀਰ ਦੇ ਦੌਰੇ 'ਤੇ ਗਏ 36 'ਚੋਂ ਸਿਰਫ 5 ਕੇਂਦਰੀ ਮੰਤਰੀ ਕਸ਼ਮੀਰ ਦਾ ਦੌਰਾ ਕਰਨਗੇ। ਇਸ ਦਾ ਉਦੇਸ਼ ਲੋਕਾਂ ਨੂੰ ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਉਣ ਮਗਰੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਣਾ ਹੈ। ਅਧਿਕਾਰੀਆਂ ਦੇ ਅਨੁਸਾਰ 36 ਕੇਂਦਰੀ ਮੰਤਰੀਆਂ ਵਿਚੋਂ ਸਿਰਫ 5 ਹੀ ਧਾਰਾ-370 ਖ਼ਤਮ ਹੋਣ ਤੋਂ ਬਾਅਦ ਕੇਂਦਰ ਦੇ ਸੰਪਰਕ ਪ੍ਰੋਗਰਾਮ ਤਹਿਤ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਦੀ ਯਾਤਰਾ ਕਰਨਗੇ।
 

ਦੱਸਿਆ ਜਾ ਰਿਹਾ ਹੈ ਕਿ 5 ਕੇਂਦਰੀ ਮੰਤਰੀ - ਟੈਲੀਕੋਮ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰੀਆਲ, ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ, ਰੱਖਿਆ ਸੂਬਾ ਮੰਤਰੀ ਸ਼੍ਰੀਪਦ ਨਾਇਕ ਅਤੇ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ 8 ਸਰਕਾਰੀ ਅਤੇ ਜਨਤਕ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ।
 

ਭਾਜਪਾ ਆਗੂਆਂ ਅਨੁਸਾਰ ਇਨ੍ਹਾਂ 'ਚੋਂ ਜ਼ਿਆਦਾਤਰ ਪ੍ਰੋਗਰਾਮ ਕੇਂਦਰ ਦੀਆਂ ਵਿਕਾਸ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਪ੍ਰੋਗਰਾਮ ਹਨ, ਜੋ ਧਾਰਾ 370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਸ਼ੁਰੂ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ 'ਚ ਵੰਡ ਕੇ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਹੈ।
 

ਮੰਗਲਵਾਰ ਨੂੰ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਸ੍ਰੀਨਗਰ ਦੇ ਬਾਹਰੀ ਇਲਾਕੇ 'ਚ ਸਥਿਤ ਦਾਰਾ ਪੰਚਾਇਤ ਦੇ ਪਿੰਡ ਫਕੀਰ ਗੁਜਰੀ ਦਾ ਦੌਰਾ ਕਰਨਗੇ। ਜਿੱਥੇ ਉਹ ਇੱਕ ਹਾਈ ਸਕੂਲ ਦਾ ਨੀਂਹ ਪੱਥਰ ਰੱਖਣਗੇ। ਉਹ ਹਰਵਨ ਦੇ ਸਰਬੰਦ 'ਚ ਪਾਣੀ ਸੰਭਾਲ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਣਗੇ।
 

ਗ੍ਰਹਿ ਰਾਜ ਮੰਤਰੀ ਕਿਸ਼ਨ ਰੈੱਡੀ ਬੁੱਧਵਾਰ ਤੋਂ ਦੋ ਦਿਨੀਂ ਦੀ ਯਾਤਰਾ 'ਤੇ ਮੱਧ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦਾ ਦੌਰਾ ਕਰਨਗੇ। ਸ਼ੁੱਕਰਵਾਰ ਨੂੰ ਉਹ ਪੁਲਿਸ ਟ੍ਰੇਨਿੰਗ ਕਾਲਜ ਗਾਂਦਰਬਲ 'ਚ ਇੱਕ ਸਮਾਗਮ ਦੀ ਪ੍ਰਧਾਨਗੀ ਕਰਨਗੇ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਦੋ ਦਿਨੀਂ ਦੌਰੇ 'ਤੇ ਬਾਰਾਮੂਲਾ ਦੇ ਡਾਕ ਬੰਗਲੇ 'ਚ ਇੱਕ ਸਮਾਗਮ 'ਚ ਸ਼ਾਮਲ ਹੋਣਗੇ, ਜਿੱਥੇ ਉਹ ਇੱਕ ਸਪੋਰਟਸ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਨਾਇਕ ਵੀਰਵਾਰ ਨੂੰ ਸ੍ਰੀਨਗਰ 'ਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (ਐਸਕੇਆਈਸੀਸੀ) ਸਮਾਗਮ 'ਚ ਸ਼ਾਮਲ ਹੋਣਗੇ।
 

ਕੇਂਦਰੀ ਮੰਤਰੀ ਰਮੇਸ਼ ਪੋਖਰੀਆਲ ਸ਼ੁੱਕਰਵਾਰ ਨੂੰ ਨਿਸ਼ੰਕ ਹਰਵਨ ਦਾ ਦੌਰਾ ਕਰਨਗੇ ਅਤੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਮੱਧ 'ਚ ਇੱਕ ਜਨਸਭਾ ਮੀਟਿੰਗ 'ਚ ਸ਼ਿਰਕਤ ਕਰਨਗੇ, ਜਦਕਿ ਰਵੀ ਸ਼ੰਕਰ ਪ੍ਰਸਾਦ ਬਾਰਾਮੂਲਾ ਜ਼ਿਲ੍ਹੇ ਦੇ ਡਾਕ ਸੋਪੋਰ ਸ਼ਹਿਰ 'ਚ ਇੱਕ ਜਨਤਕ ਅਤੇ ਅਧਿਕਾਰਕ ਮੀਟਿੰਗ 'ਚ ਹਿੱਸਾ ਲੈਣਗੇ।
 

ਇਸ ਤੋਂ ਪਹਿਲਾਂ ਸੋਮਵਾਰ ਨੂੰ ਵਿਸ਼ੇਸ਼ ਸੰਪਰਕ ਪ੍ਰੋਗਰਾਮ ਤਹਿਤ ਚਾਰ ਕੇਂਦਰੀ ਮੰਤਰੀਆਂ ਨੇ ਜੰਮੂ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਜਨਤਕ ਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਜੰਮੂ ਦਾ ਦੌਰਾ ਕਰਨ ਵਾਲੇ ਚਾਰ ਕੇਂਦਰੀ ਮੰਤਰੀਆਂ 'ਚ ਜਨਰਲ (ਸੇਵਾਮੁਕਤ) ਬੀ.ਕੇ. ਸਿੰਘ, ਦੇਬਾਸ੍ਰੀ ਚੌਧਰੀ, ਪ੍ਰਤਾਪ ਚੰਦਰ ਸਾਰੰਗੀ ਅਤੇ ਅਰਜੁਨ ਮੁੰਡਾ ਸ਼ਾਮਲ ਹਨ। ਕੋਈ ਵੀ ਮੰਤਰੀ ਅੱਤਵਾਦੀ ਪ੍ਰਭਾਵਿਤ ਦੱਖਣੀ ਕਸ਼ਮੀਰ ਦੇ ਪੁਲਵਾਮਾ, ਸ਼ੌਪੀਆਂ, ਅਨੰਤਨਾਗ ਅਤੇ ਕੁਲਗਾਮ ਨਹੀਂ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir 5 Union ministers including Ravi Shankar Prasad HRD minister Ramesh Pokhriyal to begin Kashmir visits from today