ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਇੱਕ ਬੱਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਜੌਰੀ ਜ਼ਿਲ੍ਹੇ ਦੇ ਸਿਓਟ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਖੱਡ 'ਚ ਡਿੱਗ ਗਈ। ਘਟਨਾ ਅੱਜ ਦੁਪਹਿਰ ਨੂੰ ਵਾਪਰੀ।
ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ ਦੱਸਿਆ, "ਇਸ ਹਾਦਸੇ 'ਚ 8 ਲੋਕਾਂ ਦੀ ਜਾਨ ਚਲੀ ਗਈ। ਉੱਥੇ ਹੀ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਖਤਮ ਹੋਣ ਤੋਂ ਬਾਅਦ ਹੀ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪੂਰੀ ਜਾਣਕਾਰੀ ਮਿਲ ਸਕੇਗੀ।
ਉਨ੍ਹਾਂ ਕਿਹਾ ਕਿ ਬੱਸ ਪੁੰਛ ਦੇ ਸੁਰਾਨਕੋਟ ਤੋਂ ਜੰਮੂ ਵੱਲ ਜਾ ਰਹੀ ਸੀ। ਹਾਦਸੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਿਆ ਹੈ। ਸ਼ੁਰੂਆਤੀ ਜਾਂਚ 'ਚ ਕਿਹਾ ਜਾ ਰਿਹਾ ਹੈ ਕਿ ਲਾਪਰਵਾਹੀ ਕਾਰਨ ਹਾਦਸਾ ਵਾਪਰਿਆ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਤੇ ਬਚਾਅ ਟੀਮ ਮੌਕੇ 'ਤੇ ਪਹੁੰਚੀ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।