ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਸੜਕ ਹਾਦਸੇ 'ਚ ਕਾਰ ਡੂੰਘੀ ਖੱਡ 'ਚ ਡਿੱਗੀ, 9 ਮੌਤਾਂ

ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਕਠੂਆ ਜ਼ਿਲ੍ਹੇ ਦੇ ਮਲਾਰ ਇਲਾਕੇ ਵਿੱਚ ਇੱਕ ਕਾਰ ਡੂੰਘੀ ਖਾਈ ਵਿੱਚ ਡਿੱਗ ਗਈ। ਕਾਰ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

 

ਮੌਕੇ 'ਤੇ ਮੌਜੂਦ ਲੋਕਾਂ ਦੇ ਅਨੁਸਾਰ, ਕਾਰ ਇੰਨੀ ਤੇਜ਼ੀ ਨਾਲ ਆ ਰਹੀ ਸੀ ਕਿ ਇਹ ਅਚਾਨਕ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ। ਪੰਜ ਲੋਕਾਂ ਨੂੰ ਪਿੰਡ ਵਾਸੀਆਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਿਆ ਗਿਆ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। 

 

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਵੇਲੇ ਉਹ ਮ੍ਰਿਤਕਾਂ ਦੀ ਪਛਾਣ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਜੋ ਉਨ੍ਹਾਂ ਦੇ ਘਰ ਵਾਲਿਆਂ ਨੂੰ ਦੱਸਿਆ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: 9 persons dead and 5 injured after a car fell into a deep gorge in Kathua District