ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਚਾਰ ਹੋਰ ਆਗੂਆਂ ਨੂੰ ਨਜ਼ਰਬੰਦੀ ਤੋਂ ਰਿਹਾਅ ਕੀਤਾ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੰਵਿਧਾਨ ਦੀ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਰੱਦ ਕਰਨ ਤੋਂ ਬਾਅਦ 5 ਮਹੀਨਿਆਂ ਤੋਂ ਨਜ਼ਰਬੰਦ ਰਹੇ ਚਾਰ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਨੈਸ਼ਨਲ ਕਾਨਫ਼ਰੰਸ, ਪੀਡੀਪੀ, ਪੀਸੀ ਅਤੇ ਕਾਂਗਰਸ ਦੇ ਇੱਕ-ਇੱਕ ਆਗੂ ਨੂੰ ਰਿਹਾਅ ਕੀਤਾ ਗਿਆ ਹੈ।
 

ਇੱਕ ਸਾਬਕਾ ਮੰਤਰੀ ਅਤੇ ਪਿਛਲੀ ਵਿਧਾਨ ਸਭਾ ਦੇ ਸਾਬਕਾ ਉਪ ਪ੍ਰਧਾਨ ਸਮੇਤ ਚਾਰ ਆਗੂਆਂ ਨੂੰ ਵੀਰਵਾਰ ਦੇਰ ਰਾਤ ਰਿਹਾਅ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ, "ਪੀਡੀਪੀ ਦੇ ਸਾਬਕਾ ਮੰਤਰੀ ਅਬਦੁੱਲ ਹੱਕ ਖਾਨ, ਸਾਬਕਾ ਉਪ ਪ੍ਰਧਾਨ ਨਜ਼ੀਰ ਅਹਿਮਦ ਗੁਰੇਜ਼ੀ, ਪੀਪਲਜ਼ ਕਾਨਫਰੰਸ ਦੇ ਸਾਬਕਾ ਵਿਧਾਇਕ ਮੁਹੰਮਦ ਅੱਬਾਸ ਵਾਨੀ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਅਬਦੁੱਲ ਰਾਸ਼ਿਦ ਨੂੰ ਘਰ 'ਚ ਨਜ਼ਰਬੰਦੀ ਤੋਂ ਰਿਹਾਅ ਕਰ ਦਿੱਤਾ ਗਿਆ ਹੈ।"
 

ਜ਼ਿਕਰਯੋਗ ਹੈ ਕਿ 5 ਅਗੱਸਤ ਨੂੰ ਜੰਮੂ-ਕਸ਼ਮੀਰ 'ਚੋਂ ਧਾਰਾ 370 ਖ਼ਤਮ ਕੀਤੀ ਗਈ ਸੀ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਦੇ ਲਈ ਵਾਦੀ ਦੇ ਬਹੁਤ ਸਾਰੇ ਆਗੂਆਂ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਸੀ, ਪਰ ਹੁਣ ਪ੍ਰਸ਼ਾਸਨ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਇਨ੍ਹਾਂ ਨੂੰ ਰਿਹਾਅ ਕਰ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir administration released four more political leaders from house arrest