ਅਗਲੀ ਕਹਾਣੀ

ਜੰਮੂ ਕਸ਼ਮੀਰ : CPIM ਆਗੂ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ

ਜੰਮੂ ਕਸ਼ਮੀਰ : CPIM ਆਗੂ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚੀ

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਜੰਮੂ ਕਸ਼ਮੀਰ ਵਿਚ ਹਿਰਾਸਤ ਵਿਚ ਲਏ ਗਏ ਪਾਰਟੀ ਆਗੂ ਮੁਹੰਮਦ ਯੂਸੁਫ ਤਾਰੀਗਾਮੀ ਨੂੰ ਪੇਸ਼ ਕੀਤੇ ਜਾਣ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਯੇਚੁਰੀ ਦੀ ਇਸ ਪਟੀਸ਼ਨ ਉਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗੀ।

 

ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨਾਂ ਨੂੰ ਹਟਾਏ ਜਾਣ ਬਾਅਦ ਤਾਰੀਗਾਮੀ ਹਿਰਾਸਤ ਵਿਚ ਹਨ।  ਜੱਜ ਐਨ ਵੀ ਰਮਨ ਅਤੇ ਜੱਜ ਅਜੈ ਰਸਤੋਗੀ ਬੈਂਚ ਦੇ ਸਾਹਮਣੇ ਸ਼ੁੱਕਰਵਾਰ ਨੂੰ ਪਟੀਸ਼ਨ ਆਈ। ਬੈਂਚ ਨੇ ਇਸ ਉਤੇ 26 ਅਗਸਤ ਨੂੰ ਸੁਣਵਾਈ ਲਈ ਸਹਿਮਤੀ ਦਿੱਤੀ ਹੈ।

 

ਜੱਜ ਰਮਨ ਨੇ ਕਿਹਾ ਕਿ ਮਾਮਲਾ ਇਕ ਉਚਿਤ ਬੈਂਚ ਸਾਹਮਣੇ ਆਵੇਗਾ। ਪਾਰਟੀ ਸੂਤਰਾਂ ਨੇ ਦੱਸਿਆ ਕਿ ਮਾਕਪਾ ਦੀ ਕੇਂਦਰੀ ਕਮੇਟੀ ਦੇ ਮੈਂਬਰ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਦੇ ਚਾਰ ਵਾਰ ਵਿਧਾਇਕ ਰਹੇ ਤਾਰੀਗਾਤੀ ਦੀ ਤਬੀਅਤ ਠੀਕ ਨਹੀਂ ਹੈ।

 

ਮਾਕਪਾ ਨੇ ਕਿਹਾਕਿ ਸੰਵਿਧਾਨ ਦੀ ਧਾਰਾ 32 ਦੇ ਤਹਿਤ ਰਿਟ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੇ ਤਹਿਤ ਕਿਸੇ ਵਿਅਕਤੀ ਨੂੰ ਆਪਣੇ ਮੌਲਿਕ ਅਧਿਕਾਰਾਂ ਦੇ ਸੁਰੱਖਿਆ ਲਈ ਸੁਪਰੀਮ ਕੋਰਟ ਜਾਂ ਹਾਈ ਕੋਰਟ ਵਿਚ ਜਾਣ ਦਾ ਹੱਕ ਹੈ। ਯੇਚੁਰੀ ਇਸ ਮਹੀਨੇ ਦੀ ਸ਼ੁਰੂਆਤ ਵਿਚ ਵੀ ਤਾਰੀਗਾਮੀ ਨੂੰ ਮਿਲਣ ਸ੍ਰੀਨਗਰ ਗਏ ਸਨ, ਪ੍ਰੰਤੂ ਉਨ੍ਹਾਂ ਨੂੰ ਆਗਿਆ ਨਹੀਂ ਦਿੱਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir CPIM reached Supreme Court