ਜੰਮੂ-ਕਸ਼ਮੀਰ `ਚ ਪੁਲਵਾਮਾ ਜਿ਼ਲ੍ਹੇ ਦੇ ਤਰਾਲ `ਚ ਵੱਡੀ ਸਫਲਤਾ ਮਿਲੀ ਹੈ। ਇੱਥੇ ਤਲਾਸ਼ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਐਤਵਾਰ ਨੂੰ ਹੋਏ ਮੁਕਾਬਲੇ `ਚ ਇਕ ਅੱਤਵਾਦੀ ਮਾਰਿਆ ਗਿਆ।
ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਗੁਪਤ ਸੂਚਨਾ ਦੇ ਆਧਾਰ `ਤੇ ਰਾਸ਼ਟਰੀ ਰਾਈਫਲਜ਼ (ਆਰਆਰ), ਸੂਬਾ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ (ਐਸਓਜੀ) ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਅੱਜ ਸਵੇਰੇ ਪੁਲਵਾਮਾ ਦੇ ਤਰਾਲ ਇਲਾਕੇ ਦੇ ਡਾਂ ਗਨੀ ਗੁੰਡ ਮੁਹੱਲਾ ਅਰੀਪਾਲ ਪਿੰਡ `ਚ ਇਕ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ।
ਨਿਊਜ਼ ਏਜੰਸੀ ਵਾਰਤਾ ਮੁਤਾਬਕ ਸੁਰੱਖਿਆ ਬਲ ਦੇ ਜਵਾਨ ਪਿੰਡ `ਚ ਜਿਵੇਂ ਹੀ ਇਕ ਨਿਸ਼ਚਿਤ ਖੇਤਰ ਵੱਲ ਅੱਗੇ ਵਧ ਰਹੇ ਸਨ ਤਾਂ ਉਥੇ ਪਹਿਲਾਂ ਮੌਜੂਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ `ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਹੁਣ ਤੱਕ ਇਕ ਅੱਤਵਾਦੀ ਨੂੰ ਮਾਰ ਮੁਕਾਇਆ।
ਸੂਤਰਾਂ ਮੁਤਾਬਕ ਹੋਰ ਸੁਰੱਖਿਆ ਬਲਾਂ ਘਟਨਾ ਸਥਾਨ ਵੱਲ ਰਵਾਨਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਆਸ-ਪਾਸ ਦੇ ਇਲਾਕਿਆਂ `ਚ ਵੀ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।