ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਪੁਲਵਾਮਾ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ

ਜੰਮੂ ਕਸ਼ਮੀਰ : ਪੁਲਵਾਮਾ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼ (ਆਰਆਰ), ਸੀਆਰਪੀਐਫ ਦੇ ਜਵਾਨਾਂ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅੱਤਵਾਦੀਆਂ ਦੇ ਹੋਣ ਸਬੰਧੀ ਗੁਪਤ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਬ੍ਰਾਦਬੜਨਾ ਪਿੰਡ ਵਿਚ ਸਾਂਝੇ ਤੌਰ ਉਤੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

 

 

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਬਾਹਰ ਜਾਣ ਵਾਲੇ ਸਾਰੇ ਰਸਤਿਆਂ ਨੁੰ ਬੰਦ ਕਰਕੇ ਘਰ–ਘਰ ਜਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਜਦੋਂ ਉਹ ਇਕ ਵਿਸ਼ੇਸ਼ ਖੇਤਰ ਵੱਲ ਜਾ ਰਹੇ ਸਨ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

 

ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਬਚਣ ਲਈ ਆਸਪਾਸ ਦੇ ਖੇਤਰਾਂ ਵਿਚ ਵਾਧੂ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਦੇ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਕਿਸੇ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਅਹਿਤੀਆਤ ਦੇ ਤੌਰ ਉਤੇ ਪੁਲਵਾਮਾ ਵਿਚ ਇੰਟਰਨੈਟ ਮੋਬਾਇਲ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir encounter between terrorists and security forces in Pulwama