ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਬਾਂਦੀਪੁਰਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ, ਇੱਕ ਅੱਤਵਾਦੀ ਢੇਰ

ਉੱਤਰੀ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਐਤਵਾਰ ਨੂੰ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਤਵਾਦੀ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਸ੍ਰੀਨਗਰ ਤੋਂ 55 ਕਿਲੋਮੀਟਰ ਦੂਰ ਲਾਵਦਾਰਾ ਪਿੰਡ ਵਿੱਚ ਚੱਲ ਰਿਹਾ ਹੈ।


ਅਧਿਕਾਰੀਆਂ ਨੇ ਦੱਸਿਆ ਕਿ ਮੁਠਭੇੜ ਉਸ ਸਮੇਂ ਸ਼ੁਰੂ ਹੋਈ ਜਦੋਂ ਲਾਵਦਾਰਾ ਪਿੰਡ ਵਿੱਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ਾਸ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੇ ਜਵਾਬ ਵਿੱਚ ਗੋਲੀਬਾਰੀ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ।

ਅਧਿਕਾਰੀਆਂ ਅਨੁਸਾਰ ਮਾਰੇ ਗਏ ਅੱਤਵਾਦੀ ਦੀ ਪਛਾਣ ਅਤੇ ਉਸ ਦੇ ਸੰਗਠਨ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ। 

 

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਹਰੀ ਸਿੰਘ ਹਾਈ ਸਟ੍ਰੀਟ ਉੱਤੇ ਇੱਕ ਗ੍ਰੇਨੇਡ ਨਾਲ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 25 ਲੋਕ ਜ਼ਖ਼ਮੀ ਹੋਏ ਸਨ।

 

ਪਿਛਲੇ ਮਹੀਨੇ ਦੇ ਅੰਤ ਵਿੱਚ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਵਿੱਚ ਪੰਜ ਪਰਵਾਸੀ ਮਜ਼ਦੂਰ ਮਾਰੇ ਗਏ ਸਨ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ ਸੀ। ਕੁਲਗਾਮ ਦੇ ਕਾਟਰੋਸੂ ਇਲਾਕੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਪਰਵਾਸੀ ਮਜ਼ਦੂਰਾਂ ਦੇ ਇੱਕ ਸਮੂਹ ਉੱਤੇ ਗੋਲੀਆਂ ਚਲਾਈਆਂ ਜਿਸ ਵਿੱਚ ਛੇ ਮਜ਼ਦੂਰਾਂ ਨੂੰ ਗੋਲੀ ਲੱਗੀਆਂ। ਮਜ਼ਦੂਰਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਪੰਜ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Encounter between terrorists and security personnel in Bandipura one terrorist killed