ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰੇ ਸੁਰੱਖਿਆਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਇਹ ਮੁਕਾਬਲਾ ਹਦਵਾੜਾ ਇਲਾਕੇ ਵਿਚ ਹੋਇਆ।
ਨਿਊਜ਼ ਏਜੰਸੀ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇਸ ਮੁਕਾਬਲੇ ਵਿਚ ਕਰੀਬ ਦੋ ਤੋਂ ਤਿੰਨ ਅੱਤਵਾਦੀਆਂ ਵੀ ਘੇਰੇ ਜਾਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਦੋਵੇਂ ਪਾਸੇ ਤੋਂ ਫਾਈਰਿੰਗ ਰੁਕਣ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸ ਮੁਕਾਬਲੇ ਵਿਚ ਭਾਰਤੀ ਫੌਜ ਦੇ ਪੰਜ ਜਵਾਨ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਸੀ ਕਿ ਸੁਰੱਖਿਆ ਬਲਾਂ ਨੂੰ ਸੌਪੀਆਂ ਜ਼ਿਲ੍ਹੇ ਦੇ ਮੀਮੇਨਦਾਨ ਇਲਾਕੇ ਵਿਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਸੀ ਜਿਸ ਦੇ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।