ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਬਾਰਾਮੁਲਾ ਤੇ ਸ਼ੋਪੀਆ ’ਚ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ

ਜੰਮੂ ਕਸ਼ਮੀਰ : ਬਾਰਾਮੁਲਾ ਤੇ ਸ਼ੋਪੀਆ ’ਚ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ

ਜੰਮੂ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਵਿਚ ਵੀਰਵਾਰ ਤੋਂ ਜਾਰੀ ਸੁਰੱਖਿਆ ਬਲਾਂ ਦੇ ਘੇਰੇ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ। ਪੁਲਿਸ ਬੁਲਾਰੇ ਨੇ ਸ਼ੁੱਕਰਵਾਰ ਨੁੰ ਜਾਣਕਾਰੀ ਦਿੱਤੀ। ਉਥੇ ਸ਼ੋਪੀਆ ਜ਼ਿਲ੍ਹੇ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚ ਸ਼ੁੱਕਰਵਾਰ ਨੂੰ ਮੁਕਾਬਲਾ ਸ਼ੁਰੂ ਹੋ ਗਿਆ।  ਇਸ ਵਿਚ ਇਕ ਐਸਐਚਓ ਸਮੇਤ ਦੋ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।

 

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ ਸ਼ੋਪੀਆ ਦੇ ਇਮਾਮਸਾਹਿਬ ਇਲਾਕੇ ਵਿਚ ਅੱਤਵਾਦੀਆਂ ਦੀ ਮਜੂਦਗੀ ਦੀ ਸੂਚਨਾ ਮਿਲਣ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

 

ਪੁਲਿਸ ਬੁਲਾਰੇ ਨੇ ਦੱਸਿਆ ਕਿ ਬਾਰਾਮੁਲਾ ਵਿਚ ਮੁਕਾਬਲਾ ਅਜੇ ਜਾਰੀ ਹੈ ਅਤੇ ਲੋਕਾਂ ਨੂੰ ਸਲਾਹ ਦਿੱਤੀ ਗਈ ਇਸ ਦੌਰਾਨ ਖੇਤਰ ਵਿਚ ਬਾਹਰ ਨਿਕਲਣ ਦਾ ਖਤਰਾ ਨਾ ਚੁੱਕਣ। ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦੇ ਮੱਦੇਨਜ਼ਰ ਇਲਾਕੇ ਵਿਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਬਾਰਾਮੁਲਾ ਦੇ ਕ੍ਰੀਰੀ ਵਿਚ ਅੱਤਵਾਦੀਆਂ ਦੇ ਮੌਜੂਦਾ ਹੋਣ ਦੀਆਂ ਖੁਫੀਆ ਸੂਚਨਾ ਮਿਲੀ, ਜਿਸਦੇ ਬਾਅਦ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ, ਫੌਜ ਅਤੇ ਕੇਂਦਰੀ ਰਜਿਰਵ ਪੁਲਿਸ ਬਲ ਨੇ ਸਾਂਝੇ ਤੌਰ ਉਤੇ ਵੀਰਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਸਾਰੇ ਆਉਣ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਗਏ ਅਤੇ ਘਰ–ਘਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਜਦੋਂ ਸੁਰੱਖਿਆ ਬਲ ਪਿੰਡ ਵਿਚ ਇਕ ਖੇਤਰ ਵੱਲ ਵਧ ਰਹੇ ਸਨ ਤਾਂ ਲੁੱਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ਉਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

 

ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਦੀ ਪਹਿਚਾਣ ਨਹੀਂ ਹੋ ਸਕੀ। ਖਬਰ ਲਿਖੇ ਜਾਣ ਤੱਕ ਅਭਿਆਨ ਜਾਰੀ ਸੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਖੇਤਰ ਵਿਚੋਂ ਪੂਰੀ ਰਤ੍ਹਾਂ ਵਿਸਫੋਟਕ ਨਹੀਂ ਹਟਾਇਆ ਜਾਂਦਾ ਉਹ ਪੁਲਿਸ ਦਾ ਸਹਿਯੋਗ ਕਰਨ। ਕਿਉਂਕਿ ਲਾਵਰਿਸ ਵਿਸਫੋਟਕ ਸਮੱਗਰੀ ਖਤਰਨਾਕ ਸਾਬਤ ਹੋ ਸਕਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: Exchange of fire at baramulla and sopian