ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਸੇਬ ਤੇ ਕੇਸਰ ਦੀ ਸਹੀ ਕੀਮਤ ਮਿਲੇ: ਸੀਤਾਰਮਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਸੇਬ, ਕੇਸਰ, ਅਖਰੋਟ ਆਦਿ ਦੇ ਉਤਪਾਦਾਂ ਦੀ ਸਹੀ ਕੀਮਤ ਨੂੰ ਯਕੀਨੀ ਬਣਾਏਗੀ ਤਾਂ ਜੋ ਉਨ੍ਹਾਂ ਦੇ ਉਤਪਾਦ ਪੂਰੇ ਦੇਸ਼ ਵਿੱਚ ਪਹੁੰਚ ਸਕਣ।

 

ਸੀਤਾਰਮਨ ਨੇ ਮੰਗਲਵਾਰ ਨੂੰ ਇਥੇ ਦੋ ਦਿਨਾਂ ਦਿਹਾਤੀ ਅਤੇ ਖੇਤੀਬਾੜੀ ਵਿੱਤ 'ਤੇ ਛੇਵੀਂ ਵਿਸ਼ਵ ਕਾਂਗਰਸ ਦੇ ਉਦਘਾਟਨ ਮੌਕੇ 'ਤੇ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਖੇਤੀਬਾੜੀ ਅਤੇ ਦਿਹਾਤੀ ਵਿਕਾਸ ਬੈਂਕ (ਨਾਬਾਰਡ) ਦੇ ਪ੍ਰਧਾਨ ਹਰਸ਼ ਕੁਮਾਰ ਭਾਨਵਾਲਾ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨ ਲਈ ਸੱਦਾ ਦਿੱਤਾ ਤੇ ਸਲਾਹ ਦਿੱਤੀ ਕਿ ਨਾਫੇਡ ਇਸ ਸਮੇਂ ਕਸ਼ਮੀਰ ਘਾਟੀ ਦੇ ਕਿਸਾਨਾਂ ਤੋਂ ਸੇਬ ਖਰੀਦ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਨਾਬਾਰਡ ਨੂੰ ਵੀ ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਵਾਜਬ ਭਾਅ ਮੁਹੱਈਆ ਕਰਾਉਣ ਲਈ ਕੰਮ ਕਰਨਾ ਚਾਹੀਦਾ ਹੈ।

 

ਵਿੱਤ ਮੰਤਰੀ ਨੇ ਕਿਹਾ ਕਿ ਲੱਦਾਖ ਨੂੰ ਸੌਰ ਊਰਜਾ ਦਾ ਕੇਂਦਰ ਬਣਾਉਣ ਲਈ ਕੰਮ ਚੱਲ ਰਿਹਾ ਹੈ। ਅਗਲੇ ਸਾਲ ਜਨਵਰੀ, ਫਰਵਰੀ ਤੋਂ ਇਸ ਦਿਸ਼ਾ ਵਿਚ ਕੰਮ ਸ਼ੁਰੂ ਹੋਵੇਗਾ। ਫਿਲਹਾਲ ਇਸ ਨੂੰ ਜ਼ਮੀਨੀ ਪੱਧਰ 'ਤੇ ਤਿਆਰ ਕੀਤਾ ਜਾ ਰਿਹਾ ਹੈ। ਇਹ ਨਵਾਂ ਬਣਾਇਆ ਕੇਂਦਰ ਸ਼ਾਸਤ ਪ੍ਰਦੇਸ਼ ਭੂਗੋਲਿਕ ਤੌਰ ਤੇ ਸੂਰਜੀ ਊਰਜਾ ਦੇ ਉਤਪਾਦਨ ਲਈ ਢੁੱਕਵਾਂ ਹੈ।

 

ਸਰਕਾਰ ਨੇ ਇਸ ਸਾਲ ਅਗਸਤ ਵਿਚ ਧਾਰਾ 370 ਖ਼ਤਮ ਕੀਤੀ ਤੇ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰ ਦਿੱਤਾ ਤੇ ਦੋਵਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ। ਹੁਣ ਸਰਕਾਰ ਇਨ੍ਹਾਂ ਦੋਹਾਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਨੂੰ ਪੂਰੇ ਦੇਸ਼ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਸ ਦੇ ਤਹਿਤ ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀ ਉਤਪਾਦਾਂ ਦੇ ਵਾਜਬ ਭਾਅ ਪ੍ਰਾਪਤ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir farmers get fair price for apple and saffron - Sitharaman