ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਸਰਕਾਰੀ ਮੁਲਾਜ਼ਮਾਂ ਨੂੰ ਕੰਮ ’ਤੇ ਪਰਤਣ ਦੇ ਹੁਕਮ

ਜੰਮੂ-ਕਸ਼ਮੀਰ ਚ ਉਨ੍ਹਾਂ ਸਾਰਿਆਂ ਸਰਕਾਰੀ ਮੁਲਾਜ਼ਮਾਂ ਨੂੰ ਕੰਮ ਤੇ ਪਰਤਣ ਦੇ ਹੁਕਮ ਦਿੱਤੇ ਗਏ ਹਨ ਜਿਹੜੇ ਡਿਵਿਜਨਲ, ਜ਼ਿਲ੍ਹੇਵਾਰ ਅਤੇ ਸ਼੍ਰੀਨਗਰ ਸਿਵਲ ਸੈਕੇਟ੍ਰੀਏਟ ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜੰਮੂ-ਕਸ਼ਮੀਰ ਦੇ ਚੀਫ਼ ਸੈਕੇਟਰੀ ਵਲੋਂ ਜਾਰੀ ਹੁਕਮਾਂ ਮੁਤਾਬਕ ਇਨ੍ਹਾਂ ਸਾਰਿਆਂ ਨੂੰ ਤਤਕਾਲ ਪ੍ਰਭਾਵ ਤੋਂ ਆਪਣੀ ਡਿਊਟੀ ਚ ਆਉਣ ਲਈ ਕਿਹਾ ਗਿਆ ਹੈ।

 

ਜੰਮੂ-ਕਸ਼ਮੀਰ ਸਰਕਾਰ ਨੇ ਕਿਹਾ ਹੈ ਕਿ ਕਰਮਚਾਰੀਆਂ ਨੂੰ ਸੁਚਾਰੂ ਅਤੇ ਸੁਰੱਖਿਅਤ ਵਾਤਾਵਰਣ ਚ ਕੰਮ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਲੋਂੜੀਂਦੀ ਤਿਆਰੀਆਂ ਕਰ ਲਈਆਂ ਗਈਆਂ ਹਨ।

 

ਇਸ ਦੇ ਨਾਲ ਹੀ ਸਾਂਬਾ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮ ਚ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਸਮੇਤ ਸਾਰੀ ਤਰ੍ਹਾਂ ਦੀਆਂ ਸਿੱਖਿਆ ਸੰਸਥਾਵਾਂ ਨੂੰ 9 ਅਗਸਤ ਤੋਂ ਖੋਲ੍ਹਣ ਦੇ ਹੁਕਮ ਦਿੱਤੇ ਹਨ।

 

ਦੱਸਣਯੋਗ ਹੈ ਕਿ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰਕੇ ਦੋਨਾਂ ਨੂੰ ਕੇਂਦਰ ਸ਼ਾਸਤ ਸੂਬਾ ਬਣਾ ਦਿੱਤਾ ਗਿਆ ਹੈ। ਇਸ ਫੈਸਲ ਦੇ ਬਾਅਦ ਸੂਬੇ ਚ ਸ਼ਾਂਤੀ ਬਣੀ ਰਹੀ ਇਸੇ ਲਈ ਕਰਫਿਊ ਲਗਾਇਆ ਗਿਆ ਸੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Government Orders for government employees to return to work