ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਪੁਰਾਣੇ ਸ਼੍ਰੀਨਗਰ ਦੇ ਕਵਦਾਰਾ 'ਚ CRPF 'ਤੇ ਗ੍ਰਨੇਡ ਹਮਲਾ

ਜੰਮੂ-ਕਸ਼ਮੀਰ ਦੇ ਪੁਰਾਣੇ ਸ੍ਰੀਨਗਰ ਦੇ ਕਵਦਾਰਾ ਇਲਾਕੇ ਵਿੱਚ ਸ਼ਨਿੱਚਰਵਾਰ ਨੂੰ CRPF 'ਤੇ ਗ੍ਰਨੇਡ ਹਮਲਾ ਕੀਤਾ ਗਿਆ। ਇਸ ਮਾਮਲੇ ਵਿੱਚ ਵਧੇਰੇ ਜਾਣਕਾਰੀ ਦੀ ਉਡੀਕ ਹੈ।

 

 

 

ਦੂਜੇ ਪਾਸੇ ਸ਼੍ਰੀਨਗਰ ਦੇ ਇਕ ਹਸਪਤਾਲ ਦੇ ਇੱਕ ਲਸ਼ਕਰ ਅੱਤਵਾਦੀ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਪੁਲਿਸ ਦੇ 'ਸਪੈਸ਼ਲ ਆਪ੍ਰੇਸ਼ਨ ਗਰੁੱਪ' ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਦੇ ਵਸਨੀਕ ਨਿਸਾਰ ਅਹਿਮਦ ਡਾਰ ਨੂੰ ਸ਼ਹਿਰ ਦੇ ਸ੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਰ ਲਸ਼ਕਰ-ਏ-ਤੋਇਬਾ ਸੰਗਠਨ ਨਾਲ ਸਬੰਧਤ ਸੀ।

 

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਸ਼ੁੱਕਰਵਾਰ ਨੂੰ ਬਾਰੂਦੀ ਸੁਰੰਗ ਧਮਾਕੇ ਵਿੱਚ ਇੱਕ ਲੈਫਟੀਨੈਂਟ ਸਣੇ ਚਾਰ ਜਵਾਨ ਜ਼ਖ਼ਮੀ ਹੋ ਗਏ। ਸੈਨਾ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਇਹ ਧਮਾਕਾ ਨੌਸ਼ਹਿਰਾ ਸੈਕਟਰ ਦੇ ਕਲਾਲ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਅਗਾਂਹ ਵਾਲੇ ਖੇਤਰਾਂ ਵਿੱਚ ਗਸ਼ਤ ਦੌਰਾਨ ਹੋਇਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: Grenade attack in Kawdara area of old Srinagar