ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧਾਰਾ 370 ਹਟਾਉਣ ਬਾਅਦ ਮਹਿਬੂਬਾ ਤੇ ਉਮਰ ਨੂੰ ਹਿਰਾਸਤ ’ਚ ਲਿਆ

ਧਾਰਾ 370 ਹਟਾਉਣ ਬਾਅਦ ਮਹਿਬੂਬਾ ਤੇ ਉਮਰ ਨੂੰ ਹਿਰਾਸਤ ’ਚ ਲਿਆ

ਮੋਦੀ ਸਰਕਾਰ ਵੱਲੋਂ ਰਾਜ ਸਭਾ ਵਿਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪਾਸ ਕਰਾਉਣ ਦੇ ਕੁਝ ਹੀ ਦੇਰ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਅਤੇ ਉਮਰ ਅਬਦੁਲਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

 

ਜ਼ਿਕਰਯੋਗ ਹੈ ਕਿ ਹੁਣ ਤੱਕ ਜੰਮੂ ਕਸ਼ਮੀਰ ਦੇ ਦੋਵੇਂ ਮੁੱਖ ਮੰਤਰੀਆਂ ਨੂੰ ਨਜ਼ਰ ਬੰਦ ਕੀਤਾ ਗਿਆ ਸੀ, ਪ੍ਰੰਤੂ ਰਾਜ ਸਭਾ ਵਿਚ ਕਾਰਵਾਈ ਖਤਮ ਹੁੰਦਿਆਂ ਹੀ ਮਹਿਬੂਬਾ ਮੁਫਤੀ ਅਤੇ ਉਮਰ ਅਬਦੁਲਾ ਸਮੇਤ ਦੋ ਹਰ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ। ਇਹ ਜਾਣਕਾਰੀ ਇਕ ਸਰਾਕਰੀ ਅਧਿਕਾਰੀ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦਿੱਤੀ।

 

ਪੀਟੀਆਈ ਦੀ ਖਬਰ ਮੁਤਾਬਕ, ਮਹਿਬੂਬਾ ਮੁਫਤੀ ਅਤੇ ਉਮਰ ਅਬਦੁਲਾ ਤੋਂ ਇਲਾਵਾ ਜੰਮੂ ਅਤੇ ਕਸ਼ਮੀਰ ਪੀਪਲਜ਼ ਕਾਨਫਰੰਸ ਦੇ ਆਗੂ ਸਜਾਦ ਲੋਨ ਅਤੇ ਇਮਰਾਨ ਅੰਸਾਰੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ। ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਦਿੱਤੇ ਗਏ ਇਕ ਨੋਟਿਸ ਵਿਚ ਸ੍ਰੀਨਗਰ ਦੇ ਕਾਰਜਕਾਰੀ ਮੈਜਿਸਟ੍ਰੇਟ ਨੇ ਕਿਹਾ ਕਿ ਉਨ੍ਹਾਂ ਨੂੰ ਹਿਰਾਸਤ ਵਿਚ ਇਸ ਲਈ ਲਿਆ ਗਿਆ ਹੈ ਕਿਉਂਕਿ ਉਨ੍ਹਾਂ ਦੀਆਂ ਗਤੀਵਿਧੀਆਂ ਨਾਲ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਦੀ ਰਾਤ ਨੂੰ ਪੀਡੀਪੀ ਆਗੂ ਮਹਿਬੂਬਾ ਮੁਫਤੀ ਅਤੇ ਉਮਰ ਅਬਦੁਲਾ ਨੂੰ ਨਜ਼ਰਬੰਦ ਕੀਤਾ ਗਿਆ ਸੀ। ਇਨ੍ਹਾਂ ਹੀ ਨਹੀਂ, ਘਾਟੀ ਵਿਚ ਮੋਬਾਇਲ ਇੰਟਰਨੈਟ ਸਰਵਿਸ ਨੂੰ ਬੰਦ ਕਰ ਦਿੱਤਾ ਗਿਆ ਸੀ। ਮੋਦੀ ਸਰਕਾਰ ਵੱਲੋਂ ਆਰਟੀਕਲ 370 ਨੂੰ ਖਤਮ ਕਰਨ ਬਾਅਦ ਮਹਿਬੂਬਾ ਮੁਫਤੀ ਨੇ ਟਵੀਟ ਕਰਕੇ ਕਿਹਾ ਸੀ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦਾ ਕਾਲਾ ਦਿਨ ਹੈ। ਨਾਲ ਹੀ ਉਨ੍ਹਾਂ ਸਰਕਾਰ ਦੇ ਇਸ ਕਦਮ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Omar Abdullah Mehbooba Mufti detained after scraps Article 370