ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਵੱਲੋਂ ਕੀਤੀ ਗੋਲੀਬਾਰੀ ’ਚ ਜਵਾਨ ਸ਼ਹੀਦ

ਪਾਕਿ ਵੱਲੋਂ ਕੀਤੀ ਗੋਲੀਬਾਰੀ ’ਚ ਫੌਜ ਦਾ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨੇੜੇ ਪਾਕਿਸਤਾਨੀ ਫੌਜ ਵੱਲੋਂ ਕੀਤੀ ਗੋਲੀਬਾਰੀ ਵਿਚ ਐਤਵਾਰ ਨੂੰ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਏ।

 

ਅਧਿਕਾਰੀਆਂ ਨੇ ਦੱਸਿਆ ਕਿ ਪੁੰਛ ਦੇ ਸ਼ਾਹਪੁਰ ਅਤੇ ਕੇਰਨੀ ਇਲਾਕਿਆਂ ਵਿਚ ਸ਼ਨੀਵਾਰ ਸ਼ਾਮ ਨੂੰ ਕਰੀਬ ਸਾਢੇ ਪੰਜ ਵਜੇ ਸੀਮਾ ਪਾਰ ਤੋਂ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਇਹ ਰਾਤ ਭਰ ਲਗਾਤਾਰ ਹੁੰਦੀ ਰਹੀ। ਉਨ੍ਹਾਂ ਦੱਸਿਆ ਕਿ ਭਾਰਤੀ ਸੈਨਾ ਨੇ ਵੀ ਮੂੰਹਤੋੜ ਜਵਾਬ ਦਿੱਤਾ। ਪਾਕਿਸਤਾਨੀ ਸੈਨਾ ਨੇ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਣ ਲਈ ਮੋਰਟਾਰ ਅਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ।

 

ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿਚ ਸਵੇਰੇ ਕਰੀਬ ਚਾਰ ਵਜੇ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਅਤੇ ਉਸ ਨੂੰ ਤੁਰੰਤ ਫੌਜੀ ਹਸਪਤਾਲ ਲਿਜਾਇਆ ਗਿਆ, ਪ੍ਰੰਤੂ ਉਸਦੀ ਮੌਤ ਹੋ ਗਈ। ਪਿਛਲੇ ਚਾਰ ਦਿਨਾਂ ਵਿਚ ਗੋਲੀਬਾਰੀ ਵਿਚ ਦੋ ਜਵਾਨਾਂ ਦੀ ਮੌਤ ਹੋ ਚੁੱਕੀ ਹੈ।

 

ਵੀਰਵਾਰ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਵਿਚ ਕੰਟਰੋਲ ਰੇਖਾ ਪਾਰ ਤੋਂ ਪਾਕਿਸਤਾਨੀ ਫੌਜ ਦੀ ਬਿਨਾ ਉਕਸਾਵੇ ਕੀਤੀ ਗੋਲੀਬਾਰੀ ਵਿਚ 24 ਸਾਲਾ ਰਾਈਫਲਮੈਨ ਯਸ਼ਪਾਲ ਸ਼ਹੀਦ ਹੋ ਗਿਆ ਸੀ।

 

ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੁਲਵਾਮਾ ਹਮਲੇ ਵਿਚ 40 ਸੀਆਰਪੀਐਫ ਜਵਾਨਾਂ ਦੇ ਸ਼ਹੀਦ ਹੋਣ ਬਾਅਦ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼ ਏ ਮੁਹੰਮਦ ਦੇ ਅੱਤਵਾਦੀ ਕੈਂਪਾਂ ਵੁਤੇ ਭਾਰਤ ਦੇ ਹਵਾਈ ਹਮਲੇ ਬਾਅਦ ਸੀਮਾ ਉਤੇ ਤਣਾਅ ਬਣਿਆ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: One Army jawan has lost his life in ceasefire violation by Pakistan in Poonch sector