ਅਗਲੀ ਕਹਾਣੀ

ਜੰਮੂ-ਕਸ਼ਮੀਰ: ਸੁਰੱਖਿਆ ਫੋਰਸਾਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਢੇਰ

Tral encounter: ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਖੇਤਰ 'ਚ ਬੁੱਧਵਾਰ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਇਕ ਮੁਕਾਬਲਾ ਹੋਇਆ। ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲ ਨੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ। ਜਿਸ ਤੋਂ ਬਾਅਦ ਦੋਹਾਂ ਪਾਸਿਆਂ ਤੋਂ ਕਈ ਘੰਟੇ ਤੱਕ ਗੋਲੀਬਾਰੀ ਹੋਈ। 

 

ਫਾਇਰਿੰਗ ਬੰਦ ਹੋਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੋਜ ਮੁਹਿੰਮ ਚਲਾਈ ਜਿਸ ਵਿੱਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਹੋਈ ਹੈ। ਫਿਲਹਾਲ ਪੂਰੇ ਇਲਾਕੇ ਵਿੱਚ ਸੁਰੱਖਿਆ ਬਲਾਂ ਦਾ ਸਰਚ ਓਪਰੇਸ਼ਨ ਜਾਰੀ ਹੈ।

 

 

 

ਪੁਲਿਸ ਬੁਲਾਰੇ ਨੇ ਦੱਸਿਆ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਸਪੈਸ਼ਲ ਮੁਹਿੰਮ ਸਮੂਹ (SOG), ਰਾਸ਼ਟਰੀ ਰਾਈਫਲਜ਼ (ਆਰਆਰ) ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਪੁਲਵਾਮਾ ਵਿੱਚ ਤਰਾਲ ਦੇ ਬਰਾਨਾਪਥਰੀ ਵਿੱਚ ਘੇਰਾਬੰਦੀਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ, ਜਦੋਂ ਸੁਰੱਖਿਆ ਬਲਾਂ ਕਿਸੇ ਖਾਸ ਖੇਤਰ ਵੱਲ ਜਾ ਰਹੇ ਸਨ ਤਾਂ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ।

 

ਅਧਿਕਾਰਿਕ ਸੂਤਰਾਂ ਅਨੁਸਾਰ ਚੋਕਸੀ ਵਜੋਂ ਸਥਾਨਕ ਇਲਾਕੇ ਵਿੱਚ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਹੈ। ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਮੁਕਾਬਲੇ ਵਾਲੀ ਥਾਂ ਕੋਲ ਵਾਧੂ ਸੁਰੱਖਿਆ ਬਲ ਤੈਨਾਤ ਕੀਤੇ ਹਨ।
 

ਦੱਸਣਯੋਗ ਹੈ ਕਿ ਐਤਵਾਰ ਨੂੰ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਇਕ ਮੁਕਾਬਲਾ ਹੋਇਆ ਸੀ, ਜਿਸ ਵਿੱਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਦੱਖਣੀ ਕਸ਼ਮੀਰ ਦੇ ਦਾਰਮਦੋਰਾ ਕੀਗਮ ਇਲਾਕੇ ਵਿੱਚ ਹੋਏ ਇਸ ਮੁਕਾਬਲੇ ਵਿੱਚ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦਿੰਦੇ ਹੋਏ ਉਨ੍ਹਾਂ ਦੀ ਘੇਰਾਬੰਦੀ ਕੀਤੀ ਸੀ। 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir one terrorist killed in encounter in tral Pulwama