ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ : ਸ਼ੋਪੀਆ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਵਿਚ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਗੋਲੀਬਾਰੀ ਵੀ ਹੋਈ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ, ਇਹ ਮੁਕਾਬਲਾ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਹੋਇਆ। ਉਥੇ, ਸੁਰੱਖਿਆ ਬਲਾਂ ਨੂੰ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।

 

 

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂਆਤ ਵਿਚ ਵੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲਾ ਹੋਇਆ ਸੀ। ਇਮਾਮ ਸਾਹਿਬ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਤੜਕੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਸੀ। ਮੁਕਾਬਲੇ ਵਿਚ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਘੇਰਾਬੰਦੀ ਬਹੁਤ ਮਜ਼ਬੂਤ ਕਰ ਦਿੱਤੀ ਸੀ ਕਿ ਅੱਤਵਾਦੀਆਂ ਦਾ ਬਚਕੇ ਨਿਕਲਣਾ ਮੁਸ਼ਕਲ ਹੋ ਗਿਆ ਸੀ। ਜਵਾਨਾ ਨੇ ਇਸ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਉਥੇ, ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir One terrorist killed in exchange of fire with security forces in Shopian