ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿਸਤਾਨ ਨੇ LOC 'ਤੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ

ਪਾਕਿਸਤਾਨ ਨੇ ਇਕ ਵਾਰ ਮੁੜ ਨਾਪਾਕ ਹਰਕਤ ਕੀਤੀ ਹੈ। ਸੈਨਾ ਦੇ ਸੂਤਰ ਦੱਸਦੇ ਹਨ ਕਿ ਪਾਕਿ ਫੌਜ ਨੇ ਐਲਓਸੀ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਸ ‘ਤੇ ਭਾਰਤੀ ਫੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਜ਼ਬਰਦਸਤ ਫਾਇਰਿੰਗ ਕੀਤੀ। ਹਾਲਾਂਕਿ, ਇਕ ਪਾਸੇ ਤੋਂ ਹੋ ਰਹੀ ਗੋਲੀਬਾਰੀ ਵਿੱਚ ਇੱਕ ਭਾਰਤੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। 
 

 

 

 

ਜੰਮੂ-ਕਸ਼ਮੀਰ ਵਿੱਚ ਜੰਗਬੰਦੀ ਦੀ ਉਲੰਘਣਾ ਕਰਨ ਤੋਂ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਪਾਕਿ ਸੈਨਾ ਨੇ ਬੁੱਧਵਾਰ ਨੂੰ ਕੰਟਰੋਲ ਰੇਖਾ ਨੇੜੇ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਭਾਰਤੀ ਸੈਨਿਕਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ ਹੈ। ਇਸ ਗੋਲੀਬਾਰੀ ਵਿਚ ਇੱਕ ਜਵਾਨ ਸ਼ਹੀਦ ਹੋ ਗਿਆ। 

 

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਤੋਂ ਆਰਟੀਕਲ-370 ਹਟਾਏ ਜਾਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਦਿਆਂ ਪਾਕਿਸਤਾਨ ਬੌਖਲਾਇਆ ਹੋਇਆ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: Pak violates ceasefire on LOC again