ਇਕ ਪਾਸੇ ਜਿੱਥੇ ਪੂਰਾ ਦੇਸ਼ ਛੋਟੀ ਦੀਵਾਲੀ ਮਨਾ ਰਿਹਾ ਹੈ, ਦੂਜੇ ਪਾਸੇ ਸ੍ਰੀਨਗਰ ਦੇ ਕਰਨ ਨਗਰ ਥਾਣੇ 'ਤੇ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ ਛੇ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ਏ.ਐੱਨ.ਆਈ. ਅਨੁਸਾਰ ਸ਼ਨੀਵਾਰ ਸ਼ਾਮ ਕਰੀਬ 6.50 ਵਜੇ ਅੱਤਵਾਦੀਆਂ ਨੇ ਸ੍ਰੀਨਗਰ ਦੇ ਕਰਨ ਨਗਰ ਥਾਣੇ ‘ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ।
Jammu and Kashmir: Joint patrol party of CRPF & police attacked by terrorists in Srinagar's Karan Nagar area; more details awaited pic.twitter.com/4YdsgqThaV
— ANI (@ANI) October 26, 2019
ਅੱਤਵਾਦੀਆਂ ਦੇ ਇਸ ਹਮਲੇ ਵਿੱਚ ਸੀਆਰਪੀਐਫ ਦੀ 144ਵੀਂ ਬਟਾਲੀਅਨ ਦੇ ਛੇ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ।
ਟੀਵੀ ਰਿਪੋਰਟਾਂ ਅਨੁਸਾਰ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਤਕਰੀਬਨ 15 ਮਿੰਟ ਚੱਲਦੀ ਰਹੀ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।