ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K: ਬਡਗਾਮ 'ਚ CRPF ਦੀ ਟੀਮ 'ਤੇ ਅੱਤਵਾਦੀ ਹਮਲਾ, 1 ਜਵਾਨ ਅਤੇ 4 ਨਾਗਰਿਕ ਜ਼ਖ਼ਮੀ

ਜੰਮੂ ਕਸ਼ਮੀਰ ਵਿੱਚ ਇਕ ਵਾਰ ਫਿਰ ਅੱਤਵਾਦੀ ਹਮਲਾ ਹੋਇਆ ਹੈ। ਬਡਗਾਮ ਵਿੱਚ ਸੀਆਰਪੀਐਫ ਦੀ 181ਵੀਂ ਬਟਾਲੀਅਨ ਦੇ ਇੱਕ ਜਵਾਨ ਉੱਤੇ ਅਤਿਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ ਵਿੱਚ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਗ੍ਰਨੇਡ ਹਮਲੇ ਵਿੱਚ ਚਾਰ ਆਮ ਨਾਗਰਿਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
 

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਕੇਂਦਰੀ ਕਸ਼ਮੀਰ ਦੇ ਚਰਾਰ-ਏ-ਸ਼ਰੀਫ ਵਿੱਚ ਪਖੇਰਪੋਰਾ ਇਲਾਕੇ ਵਿੱਚ ਬੱਸ ਅੱਡੇ ਨੇੜੇ ਸੁਰੱਖਿਆ ਬਲਾਂ ਦੀ ਇਕ ਟੀਮ 'ਤੇ ਗ੍ਰਨੇਡ ਸੁੱਟੇ। ਉਨ੍ਹਾਂ ਕਿਹਾ ਕਿ ਧਮਾਕੇ ਵਿੱਚ ਇੱਕ ਸੀਆਰਪੀਐਫ ਦਾ ਜਵਾਨ, ਇਕ ਪੁਲਿਸ ਮੁਲਾਜ਼ਮ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਜ਼ਿਆਦਾ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
 

ਇਸ ਤੋਂ ਪਹਿਲਾਂ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਤਿੰਨ ਜਵਾਨ ਮਾਰੇ ਗਏ ਸਨ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਸਨ। ਇਸ ਦੇ ਨਾਲ ਹੀ ਇਕ ਦਿਨ ਪਹਿਲਾਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਪੰਜ ਸੈਨਿਕ ਮਾਰੇ ਗਏ ਸਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and kashmir terrorists hurled grenade on the troops of 181 battalion of CRPF at Pakharpora