ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਤਵਾਦੀਆਂ ਨੇ ਕੁਲਗਾਮ ’ਚ 5 ਗੈਰ-ਕਸ਼ਮੀਰੀ ਮਜ਼ਦੂਰਾਂ ਨੂੰ ਕੀਤਾ ਕਤਲ

ਜੰਮੂ ਦੇ ਪੁਲਵਾਮਾ 'ਚ ਮੰਗਲਵਾਰ ਨੂੰ ਅੱਤਵਾਦੀਆਂ ਨੇ 5 ਗੈਰ-ਕਸ਼ਮੀਰੀ ਮਜ਼ਦੂਰਾਂ ਨੂੰ ਕਤਲ ਕਰ ਦਿੱਤਾ ਜਦਕਿ ਇਕ ਨੂੰ ਜ਼ਖਮੀ ਹਾਲਤ ਚ ਅਨੰਤਨਾਗ ਦੇ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਮਾਰੇ ਗਏ ਸਾਰੇ ਕਾਮੇ ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਦੇ ਵਸਨੀਕ ਹਨ। ਫੌਜ ਦੀ 18ਵੀਂ ਬਟਾਲੀਅਨ ਅਤੇ ਜੰਮੂ-ਕਸ਼ਮੀਰ ਦੇ ਪੁਲਿਸ ਮੁਲਾਜ਼ਮ ਇਸ ਖੇਤਰ ਨੂੰ ਘੇਰ ਲਿਆ ਹੈ ਜਦਕਿ ਮੌਕੇ ਤੇ ਜੰਗੀ ਪੱਧਰ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅੱਤਵਾਦੀਆਂ ਨੇ ਪੁਲਬਾਮਾ ਦੇ ਦ੍ਰਬਗਾਮ ਚ ਇੱਕ ਸਕੂਲ ਦੇ ਕੋਲ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕੀਤੀ। ਦਰਅਸਲ ਸਕੂਲ ਨੂੰ ਇੱਕ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਦ੍ਰਬਗਾਮ ਵਿੱਚ ਤਾਇਨਾਤ ਫੌਜੀਆਂ ਉੱਤੇ 6 ਤੋਂ 7 ਰਾਊਂਡ ਫਾਇਰਿੰਗ ਕੀਤੀ। ਹਾਲਾਂਕਿ ਹਮਲੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Terrorists killed non-Kashmiri laborers in Kulgam