ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੰਦਵਾੜਾ ਮੁਕਾਬਲੇ 'ਚ ਪਾਕਿ ਦਾ ਰਹਿਣ ਵਾਲਾ ਅੱਤਵਾਦੀ ਹੈਦਰ ਢੇਰ

ਸ੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਵਿਖੇ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪਾਕਿਸਤਾਨ ਦਾ ਰਹਿਣ ਵਾਲਾ ਲਸ਼ਕਰ-ਏ-ਤੋਇਬਾ ਦਾ ਟਾਪ ਕਮਾਂਡਰ ਅੱਤਵਾਦੀ ਹੈਦਰ ਢੇਰ ਹੋ ਗਿਆ ਹੈ। 


ਹੰਦਵਾੜਾ ਵਿੱਚ ਸੁਰੱਖਿਆ ਬਲਾਂ ਨੇ ਹੈਦਰ ਤੋਂ ਇਲਾਵਾ ਇਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ ਹੈ ਅਤੇ ਉਹ ਵੀ ਪਾਕਿਸਤਾਨੀ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਉੱਤਰੀ ਕਸ਼ਮੀਰ ਦੇ ਹੰਦਵਾੜਾ ਇਲਾਕੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਕਰਨਲ ਅਤੇ ਇੱਕ ਮੇਜਰ ਸਣੇ ਪੰਜ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ।
 

 

ਨਿਊਜ਼ ਏਜੰਸੀ ਏ ਐਨ ਆਈ ਅਨੁਸਾਰ, ਜੰਮੂ ਕਸ਼ਮੀਰ ਪੁਲਿਸ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਹੰਦਵਾੜਾ ਮੁਕਾਬਲੇ ਵਿੱਚ ਲਕਸ਼ਰ ਦਾ ਟਾਪ ਕਮਾਂਡਰ ਹੈਦਰ ਨੂੰ ਮਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਦੇ ਪੰਜ ਜਵਾਨਾਂ ਨੂੰ ਅੱਤਵਾਦੀਆਂ ਹੈਦਰ ਨੇ ਹੀ ਨਿਸ਼ਾਨਾ ਬਣਾਇਆ ਸੀ। ਹਾਲਾਂਕਿ, ਅਜੇ ਤੱਕ ਇੱਕ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ।

 

ਉਥੇ, ਐਤਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਕਿਹਾ ਕਿ ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਕਰਨਲ ਆਸ਼ੂਤੋਸ਼ ਸ਼ਰਮਾ, ਮੇਜਰ ਅਨੁਜ ਸੂਦ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸ਼ਕੀਲ ਕਾਜ਼ੀ ਸਮੇਤ ਪੰਜ ਬਹਾਦਰ ਸੁਰੱਖਿਆ ਕਰਮਚਾਰੀ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਕਰਨਲ ਅਤੇ ਉਨ੍ਹਾਂ ਦੀ ਟੀਮ ਨੇ ਬਹਾਦਰੀ ਨਾਲ ਅੱਤਵਾਦੀਆਂ ਵੱਲੋਂ ਬੰਧਕ ਬਣਾਏ ਗਏ ਨਾਗਰਿਕਾਂ ਨੂੰ ਰਿਹਾਅ ਕੀਤਾ ਸੀ। ਮੁਕਾਬਲੇ ਵਿੱਚ ਦੋ ਅੱਤਵਾਦੀ ਵੀ ਮਾਰੇ ਗਏ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Top Lashkar e Taiba commander Haider from Pakistan killed in Handwara encounter