ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਲਸ਼ਕਰ ਦੇ ਦੋ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਬਿਜਬੇਹਰਾ ਦੇ ਸੰਗਮ ਇਲਾਕੇ 'ਚ ਗੋਲੀਬਾਰੀ ਹੋਈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।
 


ਨਿਊਜ਼ ਏਜੰਸੀ ਏਐਨਆਈ ਨੇ ਜੰਮੂ-ਕਸ਼ਮੀਰ ਪੁਲਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਪੁਲਿਸ, ਸੀਆਰਪੀਐਫ ਅਤੇ ਸੈਨਾ ਦੇ ਜਵਾਨ ਇਸ ਮੁਹਿੰਮ 'ਚ ਸਾਂਝੇ ਤੌਰ 'ਤੇ ਸ਼ਾਮਲ ਸਨ। ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ।
 

ਦਰਅਸਲ, ਸ਼ੁੱਕਰਵਾਰ ਦੇਰ ਰਾਤ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਬਿਜਬੇਹਰਾ ਦੇ ਸੰਗਮ 'ਚ ਗੋਲੀਬਾਰੀ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਫੌਜ ਨੇ ਇੱਕ ਸੰਯੁਕਤ ਮੁਹਿੰਮ ਚਲਾਈ ਅਤੇ ਸਨਿੱਚਰਵਾਰ ਤੜਕੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Two Lashkar e Taiba terrorists killed by security forces in Anantnag Bijbehara