ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਮੁਕਾਬਲੇ ’ਚ 2 ਅੱਤਵਾਦੀ ਢੇਰ, ਪਾਕਿ ਵੱਲੋਂ ਗੋਲੀਬਾਰੀ

ਪੁਲਵਾਮਾ ਮੁਕਾਬਲੇ ’ਚ 2 ਅੱਤਵਾਦੀ ਢੇਰ, ਪਾਕਿ ਵੱਲੋਂ ਗੋਲੀਬਾਰੀ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਖੇਤਰ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।

 

ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ (ਆਰਆਰ), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਅਤੇ ਕੇਂਦਰੀ ਰਜਿਰਵ ਬਲ (ਸੀਆਰਪੀਐਫ) ਦੇ ਜਵਾਨਾਂ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾਂ ਮਿਲਣ ਦੇ ਬਾਅਦ ਤਰਾਲ ਦੇ ਮੀਰ ਮੁਹੱਲਾ ਵਿਚ ਸੋਮਵਾਰ ਦੀ ਸ਼ਾਮ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

 

 

 

ਸੁਰੱਖਿਆ ਬਲਾਂ ਦੇ ਜਵਾਨ ਇਲਾਕੇ ਵਿਚ ਵੱਧਣ ਲਗੇ, ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਤੜਕੇ ਸੁਰੱਖਿਆ ਬਲਾਂ ਨੇ ਖੇਤਰ ਵਿਚ ਫਿਰ ਤੋਂ ਤਲਾਸੀ ਮੁਹਿੰਮ ਸ਼ੁਰੂ ਕੀਤੀ। ਜਿਸ ਮਕਾਨ ਵਿਚੋਂ ਅੱਤਵਾਦੀਆਂ ਨੇ ਗੋਲਬਾਰੀ ਕਰ ਰਹੇ ਸਨ ਉਸਨੂੰ ਸੁਰੱਖਿਆ ਬਲਾਂ ਨੇ ਵਿਸਫੋਟ ਨਾਲ ਉਡਾ ਦਿੱਤਾ, ਜਿਸ ਬਾਅਦ ਮਕਾਨ ਵਿਚ ਅੱਗ ਲੱਗ ਗਈ।

 

ਸੂਤਰਾਂ ਮੁਤਾਬਕ ਦੋ ਤੋਂ ਤਿੰਨ ਅੱਤਵਾਦੀ ਇਸ ਖੇਤਰ ਵਿਚ ਲੁੱਕੇ ਹੋ ਸਕਦੇ ਹਨ।

ਅੱਤਵਾਦੀਆਂ ਦੇ ਭੱਜਣ ਦੇ ਯਤਨ ਨੂੰ ਅਸਫਲ ਕਰਨ ਲਈ ਵਾਧੂ ਸੁਰੱਖਿਆ ਬਲ ਦੇ ਜਵਾਨਾਂ ਨੂੰ ਇਸ ਖੇਤਰ ਵਿਚ ਤੈਨਾਤ ਕੀਤਾ ਗਿਆ ਹੈ। ਅੰਤਿਮ ਰਿਪੋਰਟ ਮਿਲਣ ਤੱਕ ਮੁਹਿੰਮ ਜਾਰੀ ਸੀ।

 

ਦੂਜੇ ਪਾਸੇ ਪਾਕਿਸਤਾਨ ਨੇ ਅੱਜ ਫਿਰ ਗੋਲੀਬੰਦੀ ਦੀ ਉਲੰਘਣਾ ਕਰਕੇ ਗੋਲੀਬਾਰੀ ਕੀਤੀ ਗਈ ਹੈ।  ਪਿਛਲੇ ਕੁਝ ਸਮੇਂ ਤੋਂ ਪਾਕਿ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir Two terrorists killed in Tral encounter between security forces and terrorists