ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ: ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ ਕਸ਼ਮੀਰ (Jammu Kashmir) ਦੇ ਸ਼ੋਪੀਆਂ ਜ਼ਿਲ੍ਹੇ (Shopian District)  ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ । ਇਕ ਸੀਨੀਅਰ ਫ਼ੋਜੀ ਅਫ਼ਸਰ ਨੇ ਇਸ ਬਾਰੇ ਜਾਣਕਾਰੀ ਦਿੱਤੀ।

 

ਮਿਲਟਰੀ ਅਫ਼ਸਰਾਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਹਿੰਦਸੀਤਾਪੁਰ ਇਲਾਕੇ ਵਿਚ ਅੱਤਵਾਦੀਆਂ ਬਾਰੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਖੋਜ ਮੁਹਿੰਮ ਚਲਾਈ ਗਈ।

 

 

 


 
 

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀ ਚਲਾਈਆਂ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ ਅਤੇ ਦੋ ਅੱਤਵਾਦੀ ਮਾਰੇ ਗਏ। 

ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਜੰਮੂ ਦੇ ਸ਼ੋਪੀਆਂ ਵਿਚ ਹੋਏ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਵੀ ਹੋਈ ਸੀ। ਸੁਰੱਖਿਆ ਬਲਾਂ ਨੇ ਵੀ ਹਥਿਆਰ ਅਤੇ ਗੋਲਾ ਬਾਰੂਦ  ਬਰਾਮਦ ਕੀਤਾ ਸੀ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jammu and kashmir two terrorists neutralized in encounter between security forces and terrorists in shopian