ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹੀਦ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸ਼ਹੀਦ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ–ਕਸ਼ਮੀਰ ਦੇ ਆਪਣੇ ਦੋ ਰੋਜ਼ਾ ਦੌਰੇ ਦੇ ਦੂਜੇ ਦਿਨ ਸ੍ਰੀਨਗਰ ਵਿਚ ਅਨੰਤਨਾਗ ਦੇ ਐਸਐਚਓ ਅਰਸ਼ਦ ਖਾਨ ਦੇ ਘਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਹੁੰਚੇ।  ਅਰਸ਼ਦ ਖਾਨ ਨੇ 12 ਜੂਨ ਨੂੰ ਅੱਤਵਾਦੀ ਹਮਲੇ ਵਿਚ ਜਾਨ ਚਲੀ ਗਈ ਸੀ।

 

ਜ਼ਿਕਰਯੋਗ ਹੈ ਕਿ ਅਨੰਤਨਾਗ ਮੁਕਾਬਲੇ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਇੰਸਪੈਕਟਰ ਅਰਸ਼ਦ ਖਾਨ ਦੇ ਸ਼ਰਧਾਂਜਲੀ ਸਮਾਰੋਹ ਦੌਰਾਨ ਸ੍ਰੀਨਗਰ ਦੇ ਐਸਐਸਪੀ ਹਸੀਬ ਮੁਗਲ ਸ਼ਹੀਦ ਦੇ 4 ਸਾਲ ਦੇ ਬੇਟੇ ਉਹਬਾਨ ਨੂੰ ਗੋਦ ਵਿਚ ਲੈ ਕੇ ਰੋ ਪਏ ਸਨ। ਮੁਕਾਬਲੇ ਵਿਚ ਜ਼ਖਮੀ ਹੋਏ ਅਰਸ਼ਦ ਖਾਨ ਨੂੰ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਿਆ ਸੀ। ‘ਫਾਦਰ ਡੇ’ ਮੌਕੇ ਹੀ ਉਨ੍ਹਾਂ ਦੇ ਛੋਟੇ ਬੱਚੇ ਉਹਬਾਨ ਅਤੇ ਦਾਮਿਨ ਦੇ ਪਿਤਾ ਦੀ ਮੌਤ ਹੋ ਗਈ ਸੀ।

 

ਅਮਿਤ ਸ਼ਾਹ ਨੇ ਬੁੱਧਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਸਾਲਾਨਾ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਅਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu and Kashmir: Union Home Minister Amit Shah meet Arshad Khan familly How who lost his life in a terror attack on June 12