ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ 'ਚ ਫ਼ੌਜ ਨਾਲ ਮੁਕਾਬਲੇ ‘ਚ ਹਿਜ਼ਬੁਲ ਦੇ ਤਿੰਨ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਕਾਰ ਸ਼ਨਿੱਚਰਵਾਰ ਨੂੰ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ। 
 

ਸੈਨਾ ਦੇ ਫ਼ੌਜੀ ਅਫ਼ਸਰ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅੰਵਤੀਪੋਰਾ ਇਲਾਕੇ ਦੇ ਪੰਜਗਮ ਖੇਤਰ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। 

 

 

 

 

 

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਅੱਤਵਾਦੀਆਂ ਦੀ ਭਾਲ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਹਮਲਾ ਕੀਤਾ। ਇਹ ਸਾਰੇ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਸਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu Kashmir 3 militants killed in encounter with security forces in Pulwama