ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ : ਅੱਤਵਾਦੀਆਂ ਨੇ ਨਾਗਰਿਕ ਨੂੰ ਨਿਸ਼ਾਨਾ ਬਣਾਇਆ, ਮੌਤ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਖੇਤਰ ਵਿੱਚ ਐਤਵਾਰ ਨੂੰ ਅੱਤਵਾਦੀਆਂ ਨੇ ਇੱਕ ਨਾਗਰਿਕ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਤਵਾਦੀਆਂ ਨੇ ਸ਼ਾਮ 7.30 ਵਜੇ ਪੇਸ਼ੇ ਵਜੋਂ ਠੇਕੇਦਾਰ ਗੁਲਾਮ ਨਬੀ ਮੀਰ (55) ਨੂੰ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ। ਮੀਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਹੱਤਿਆ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
 

ਦੂਜੇ ਪਾਸੇ ਪਾਕਿ ਫੌਜ ਨੇ ਐਲਓਸੀ ਉੱਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ, ਜਿਸ 'ਚ ਇੱਕ ਫੌਜੀ ਸ਼ਹੀਦ ਹੋ ਗਿਆ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
 

 

ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੀ ਲਪੇਟ 'ਚ ਆਏ ਫੌਜੀ ਦੇਵਗੜ੍ਹ ਸੈਕਟਰ 'ਚ ਇੱਕ ਅਗੇਤੀ ਚੌਕੀ 'ਚ ਤਾਇਨਾਤ ਸਨ। ਇਸ ਤੋਂ ਪਹਿਲਾਂ, ਇੱਕ ਰੱਖਿਆ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨੇ ਦੁਪਹਿਰ ਕਰੀਬ 3.45 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ।
 

ਬੁਲਾਰੇ ਨੇ ਕਿਹਾ ਕਿ ਭਾਰਤੀ ਫੌਜ ਨੇ ਮੂੰਹਤੋੜ ਜਵਾਬ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਜਵਾਬੀ ਕਾਰਵਾਈ 'ਚ ਪਾਕਿਸਤਾਨੀ ਸੈਨਿਕਾਂ ਦੇ ਹੋਏ ਨੁਕਸਾਨ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu Kashmir A civilian shot dead by suspected terrorists in Tral in Pulwama