ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ ADG ਨੇ ਕਸ਼ਮੀਰੀਆਂ ਨੂੰ ਕਿਹਾ- ਉਤਸ਼ਾਹ ਨਾਲ ਮਨਾਓ ਆਜ਼ਾਦੀ ਦਿਹਾੜਾ 

 


ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਪੂਰੀ ਤਰ੍ਹਾਂ ਹਟਾ ਲਈਆਂ ਗਈਆਂ ਹਨ ਪਰ ਕਸ਼ਮੀਰ ਵਿੱਚ ਕੁਝ ਥਾਵਾਂ ‘ਤੇ ਕੁਝ ਸਮੇਂ ਲਈ ਪਾਬੰਦੀਆਂ ਰਹਿਣਗੀਆਂ। 

 

ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਨੀਰ ਖ਼ਾਨ ਨੇ ਦੱਸਿਆ ਕਿ ਮਾਮੂਲੀ ਘਟਨਾਵਾਂ ਸ੍ਰੀਨਗਰ ਅਤੇ ਘਾਟੀ ਦੇ ਹੋਰ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈਆਂ। ਇਨ੍ਹਾਂ ਨਾਲ ਸਥਾਨਕ ਤੌਰ 'ਤੇ ਹੀ ਨਜਿੱਠਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਸੁਤੰਤਰਤਾ ਦਿਵਸ ਦੀ ਤਿਆਰੀ ਵਿੱਚ ਲੱਗੀ ਹੋਈ ਹੈ। ਇਸੇ ਸਮੇਂ, ਸਥਿਤੀ ਕੰਟੋਰਲ ਹੇਠ ਹੈ। ਕਸ਼ਮੀਰੀ ਲੋਕ 15 ਅਗਸਤ ਦੇ ਜਸ਼ਨਾਂ ਨੂੰ ਉਤਸ਼ਾਹ ਨਾਲ ਮਨਾਉਣ।

 

 

 

 

ਉਨ੍ਹਾਂ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਦੱਸਿਆ ਕਿ ਕਿਸੇ ਨੂੰ ਵੀ ਕੋਈ ਵੱਡੀ ਸੱਟ ਨਹੀਂ ਲੱਗੀ। ਉਨ੍ਹਾਂ ਕਿਹਾ ਕਿ ਸਿਰਫ ਕੁਝ ਲੋਕਾਂ ਨੂੰ ਪੈਲੇਟ ਕਾਰਨ ਕੁਝ ਜ਼ਖ਼ਮ ਹੋਏ ਹਨ ਜਿਨ੍ਹਾਂ ਦਾ ਇਲਾਜ ਕੀਤਾ ਗਿਆ ਹੈ। ਖ਼ਾਨ ਨੇ ਕਿਹਾ ਕਿ ਸਾਡਾ ਸਭ ਤੋਂ ਵੱਡਾ ਕੰਮ ਇਹ ਪੱਕਾ ਕਰਨਾ ਹੈ ਕਿ ਕੋਈ ਨਾਗਰਿਕ ਜ਼ਖ਼ਮੀ ਨਾ ਹੋਵੇ।

 

ਉਨ੍ਹਾਂ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਜੰਮੂ ਵਿੱਚ ਲਾਈਆਂ ਪਾਬੰਦੀਆਂ ਪੂਰੀ ਤਰ੍ਹਾਂ ਹਟਾ ਲਈਆਂ ਗਈਆਂ ਹਨ ਅਤੇ ਸਕੂਲ ਅਤੇ ਹੋਰ ਸੰਸਥਾਵਾਂ ਖੁਲ੍ਹੀਆਂ ਹਨ। ਪਾਬੰਦੀਆਂ ਕਸ਼ਮੀਰ ਦੇ ਕੁਝ ਸਥਾਨਾਂ 'ਤੇ ਕੁਝ ਸਮੇਂ ਲਈ ਜਾਰੀ ਰਹਿਣਗੀਆਂ। ਹਿਰਾਸਤ ਵਿੱਚ ਲਏ ਗਏ ਲੋਕਾਂ ਦੀ ਗਿਣਤੀ ਬਾਰੇ ਪੁੱਛੇ ਜਾਣ ‘ਤੇ ਖਾਨ ਨੇ ਕਿਹਾ ਕਿ ਉਹ ਵੱਖ-ਵੱਖ ਲੋਕਾਂ ਬਾਰੇ ਗੱਲ ਨਹੀਂ ਕਰਨਗੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu Kashmir ADG told Kashmiris celebrate Independence Day dabake