ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K ਦੇ ਡੀਜੀਪੀ ਨੇ ਕਿਹਾ, ਦਵਿੰਦਰ ਦੇ ਪਿਛਲੇ ਜੁਰਮਾਂ ਦੀ ਜਾਂਚ 'ਤੇ ਕੋਈ ਰੋਕ ਨਹੀਂ 

ਜੰਮੂ ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਲਬਾਗ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਬਰਖਾਸਤ ਕੀਤੇ ਗਏ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਵੱਲੋਂ ਕੀਤੇ ਗਏ ਪਿਛਲੇ ਜੁਰਮਾਂ ਦੀ ਜਾਂਚ 'ਤੇ ਕੋਈ ਰੋਕ ਨਹੀਂ ਹੈ। ਡੀਜੀਪੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਜੇ ਸਾਨੂੰ ਰਸਮੀ ਸ਼ਿਕਾਇਤ ਮਿਲਦੀ ਹੈ ਤਾਂ ਉਸ (ਦਵਿੰਦਰ ਸਿੰਘ) ਵਿਰੁੱਧ ਕਿਸੇ ਸ਼ਿਕਾਇਤ ਦੀ ਜਾਂਚ ’ਤੇ ਕੋਈ ਪਾਬੰਦੀ ਨਹੀਂ ਹੈ।


ਉਹ ਉਨ੍ਹਾਂ ਰਿਪੋਰਟਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਿਹਾ ਸੀ ਕਿ ਬਰਖਾਸਤ ਕੀਤੇ ਗਏ ਪੁਲਿਸ ਅਧਿਕਾਰੀ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਸਾਲਾਂ ਵਿੱਚ ਕਈ ਗ਼ੈਰਕਾਨੂੰਨੀ ਹਰਕਤਾਂ ਕੀਤੀਆਂ ਸਨ ਪਰ ਅਣਦੇਖਾ ਕਰ ਦਿੱਤਾ ਗਿਆ।

 

 

 

ਉਨ੍ਹਾਂ ਕਿਹਾ ਕਿ ਤੁਸੀਂ ਬਹੁਤ ਪਹਿਲਾਂ ਦੀਆਂ ਘਟਨਾਵਾਂ ਬਾਰੇ ਗੱਲ ਕਰ ਰਹੇ ਹੋ। ਉਸ ਸਮੇਂ ਸਬੰਧਤ ਅਧਿਕਾਰੀਆਂ ਨੇ ਇਸ ਗੱਲ ਉੱਤੇ ਧਿਆਨ ਦਿੱਤਾ ਹੋਵੇਗਾ ਪਰ ਰਸਮੀ ਤੌਰ 'ਤੇ ਕੁਝ ਸਾਹਮਣੇ ਆਉਣ ਦੀ ਸੂਰਤ ਵਿਚ ਜਾਂਚ 'ਤੇ ਕੋਈ ਪਾਬੰਦੀ ਨਹੀਂ ਹੈ।


ਇਹ ਪੁੱਛੇ ਜਾਣ 'ਤੇ ਕਿ ਕੀ ਸਿੰਘ ਨੇ ਆਪਣੇ ਨਾਲ ਸ਼ਾਮਲ ਹੋਰ ਪੁਲਿਸ ਕਰਮਚਾਰੀਆਂ ਦੇ ਨਾਮ ਲਏ ਹਨ, ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਫਿਲਹਾਲ ਇਸ ਬਾਰੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ ਜੋ ਅਸੀਂ ਤੁਹਾਡੇ ਨਾਲ ਸਾਂਝੇ ਕਰਾਂਗੇ, ਪਰ ਫਿਲਹਾਲ ਅਸੀਂ ਇਸ ‘ਤੇ ਕੋਈ ਟਿੱਪਣੀ ਨਹੀਂ ਕਰ ਸਕਦੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jammu kashmir dgp dilbag says there is no restriction on investigation of Davinder singh s previous crimes