ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਂ ਅੱਜ ਆਜ਼ਾਦ ਹਾਂ, ਮੇਰੇ ਕੋਲ ਕਹਿਣ ਲਈ ਸ਼ਬਦ ਨਹੀਂ : ਫਾਰੂਕ ਅਬਦੁੱਲਾ 

ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁਧ ਜਨਤਕ ਸੁਰੱਖਿਆ ਐਕਟ (ਪੀਐਸਏ) ਦੇ ਤਹਿਤ ਜੰਮੂ-ਕਸ਼ਮੀਰ ਦੀ ਸਰਕਾਰ ਦੀ ਗ੍ਰਿਫ਼ਤਾਰੀ ਨੂੰ ਖ਼ਤਮ ਕਰ ਦਿੱਤਾ ਗਿਆ। ਅੱਜ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਰਿਹਾਈ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਨੇਤਾ ਨੇ ਕਿਹਾ ਕਿ ਅੱਜ ਮੈਂ ਆਜ਼ਾਦ ਹਾਂ। ਮੇਰੇ ਕੋਲ ਬੋਲਣ ਲਈ ਕੋਈ ਸ਼ਬਦ ਨਹੀਂ ਹਨ। ਹੁਣ ਮੈਂ ਸੰਸਦ ਜਾ ਸਕਦਾ ਹਾਂ।

 

 

ਇਸ ਤੋਂ ਪਹਿਲਾਂ ਸੂਬੇ ਦੇ ਗ੍ਰਹਿ ਸਕੱਤਰ ਸ਼ਾਲੀਨ ਕਾਬਰਾ ਨੇ ਇਕ ਆਦੇਸ਼ ਵਿੱਚ ਕਿਹਾ ਸੀ ਕਿ ਅਬਦੁੱਲਾ 'ਤੇ 17 ਸਤੰਬਰ ਨੂੰ ਲਗਾਇਆ ਗਿਆ PSA ਹਟਾ ਦਿੱਤਾ ਗਿਆ ਹੈ। ਅਬਦੁੱਲਾ 'ਤੇ ਲਗਾਏ ਗਏ ਪੀਐਸਏ ਦੀ ਮਿਆਦ 13 ਦਸੰਬਰ ਨੂੰ ਵਧਾ ਦਿੱਤੀ ਗਈ ਸੀ।

 

5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ, ਘਾਟੀ ਵਿੱਚ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਥਾਨਕ ਨੇਤਾਵਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਸੀ। ਅਬਦੁੱਲਾ ਪਿਛਲੇ ਸਾਲ 4 ਅਗਸਤ ਤੋਂ ਨਜ਼ਰਬੰਦ ਸਨ। ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਅਤੇ ਸੱਜਾਦ ਲੋਨ ਸਮੇਤ ਫਾਰੂਕ ਅਬਦੁੱਲਾ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਸੀ।

 

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਉਹ ਜੰਮੂ-ਕਸ਼ਮੀਰ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਦੀ ਨਜ਼ਰਬੰਦੀ ਤੋਂ ਜਲਦੀ ਰਿਹਾਈ ਲਈ ਪ੍ਰਾਰਥਨਾ ਕਰ ਰਹੇ ਹਨ ਅਤੇ ਉਮੀਦ ਕਰਦੇ ਹਨ ਕਿ ਉਹ ਕਸ਼ਮੀਰ ਦੀ ਸਥਿਤੀ ਨੂੰ ਆਮ ਬਣਾਉਣ ਵਿੱਚ ਯੋਗਦਾਨ ਪਾਉਣਗੇ।

...

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jammu Kashmir National Conference leader Farooq Abdullah released from detention