ਅਗਲੀ ਕਹਾਣੀ

ਭਾਰਤ-ਜਾਪਾਨ ਵਿਚਾਲੇ ਟੂ ਪਲੱਸ ਟੂ ਵਾਰਤਾ, PM ਮੋਦੀ ਨੂੰ ਮਿਲੇ ਜਾਪਾਨੀ ਮੰਤਰੀ

ਜਾਪਾਨ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਤੋਸ਼ੀਮਿਤਸੁ ਮੋਟੇਗੀ ਅਤੇ ਜਾਪਾਨ ਦੇ ਰੱਖਿਆ ਮੰਤਰੀ ਤਾਰੋ ਕੋਨੋ ਨੇ ਸ਼ਨੀਵਾਰ ਨੂੰ ਭਾਰਤ ਅਤੇ ਜਾਪਾਨ ਵਿਚਾਲੇ ‘ਟੂ ਪਲੱਸ ਟੂ ਗੱਲਬਾਤ’ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਇਸ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ-ਜਾਪਾਨ ਸਬੰਧ ਹਿੰਦ ਮਹਾਂਸਾਗਰ ਚ ਸ਼ਾਂਤੀ, ਖੁਸ਼ਹਾਲੀ ਅਤੇ ਸਥਿਰਤਾ ਦੀਆਂ ਮੁੱਖ ਕੁੰਜੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਉਹ ਤੇ ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਭਾਈਵਾਲੀ ਨੂੰ ਬਹੁਤ ਮਹੱਤਵ ਦਿੰਦੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸ਼ਿੰਜੋ ਆਬੇ ਦੇ ਅਗਲੇ ਮਹੀਨੇ ਭਾਰਤ-ਜਾਪਾਨ ਦੀ ਸਾਲਾਨਾ ਕਾਨਫ਼ਰੰਸ ਚ ਆਉਣ ਦੀ ਉਡੀਕ ਕਰਨਗੇ।

 

ਦੱਸ ਦੇਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਦਾ ਮੁੱਖ ਮੁੱਦਾ ਭਾਰਤੀ ਪ੍ਰਸ਼ਾਂਤ ਖੇਤਰ ਸਮੇਤ ਰਣਨੀਤਕ ਮਹੱਤਵਪੂਰਨ ਜਲ ਖੇਤਰ ਚ ਸਮੁੰਦਰੀ ਸੁਰੱਖਿਆ ਸਹਿਯੋਗ ਵਧਾਉਣਾ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Japanese minister meets Prime Minister Modi