ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਸਪਾਲ ਕਤਲ ਕਾਂਡ : AAP ਦੇ ਨੇਤਾ ਫ਼ਰੀਦਕੋਟ ਧਰਨੇ ਹੋਏ ਸ਼ਾਮਲ

 

ਫ਼ਰੀਦਕੋਟ ਪੁਲਿਸ ਹੀ ਹਿਰਾਸਤ ਵਿੱਚ ਹੋਈ 24 ਸਾਲਾ ਜਸਪਾਲ ਸਿੰਘ ਦੀ ਮੌਤ ਦਾ ਮਾਮਲਾ ਦਿਨੋ ਦਿਨ ਤੂਲ ਫੜਦਾ ਜਾ ਰਿਹਾ ਹੈ। 

 

ਪੀੜਤ ਪਰਿਵਾਰ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਸਮਾਜ ਸੇਵੀ ਅਤੇ ਪਰਿਵਾਰਕ ਮੈਂਬਰ ਮ੍ਰਿਤਕ ਜਸਪਾਲ ਦੀ ਲਾਸ਼ ਲੈਣ ਲਈ ਸੰਘਰਸ਼ ਕਰ ਰਹੀਆਂ ਹਨ।  

 

ਪੀੜਤ ਪਰਵਾਰਕ ਨੂੰ ਇਨਸਾਫ ਦਿਵਾਉਣ ਲਈ ਅੱਜ ਸੁਨਾਮ ਦੇ ਵਿਧਾਇਕ ਅਮਨ ਅਰੋੜਾ, ਕੋਟਕਪੁਰਾ ਐਮਐਲਓ ਕੁਲਤਾਰ ਸਿੰਘ ਅਤੇ ਫ਼ਰੀਦਕੋਟ ਦੇ ਸਾਬਕਾ ਸਾਂਸਦ ਸਾਧੂ ਸਿੰਘ, ਜਸਪਾਲ ਦੇ ਪਿਤਾ ਅਤੇ ਦਾਦਾ ਜੀ ਨਾਲ ਐਸਐਸਪੀ ਦਫ਼ਤਰ ਦੇ ਬਾਹਰ ਧਰਨੇ ਵਿੱਚ ਬੈਠੇ।

 

ਅਮਨ ਅਰੋੜਾ ਨੇ ਕਿਹਾ ਕਿ ਜਸਪਾਲ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਜਸਪਾਲ ਨੂੰ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰ ਦਿੱਤਾ ਹੈ।  

 

ਉਨ੍ਹਾਂ ਕਿਹਾ ਕਿ ਪੁਲਿਸ ਕਤਲ ਕਾਂਡ ਨੂੰ ਖ਼ੁਦਕੁਸ਼ੀ ਕਰਨ ਦਾ ਦਾਅਵਾ ਕਰਕੇ ਘਟਨਾ ਨੂੰ ਕਵਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jaspal Murder case: AAP leaders join dharna at Faridkot