ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ ਉਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ‘ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ। ਅਸੀਂ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।’
ਉਥੇ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਯੂਪੀਏ ਦੀ ਚੇਅਰਮੈਨ ਸੋਨੀਆ ਗਾਂਧੀ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਹੋਰ ਕਾਂਗਰਸ ਆਗੂਆਂ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਕਾਂਗਰਸ ਪ੍ਰਧਾਨ ਅਤੇ ਯੂਪੀਏ ਚੇਅਰਮੈਨ ਸਮੇਤ ਹੋਰ ਕਾਂਗਰਸ ਆਗੂ ਪੰਡਿਤ ਨਹਿਰੂ ਦੀ ਸ਼ਾਂਤੀ ਵਨ ਸਥਿਤ ਸਮਾਧੀ ਉਤੇ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਕੇ ਯਾਦ ਕੀਤਾ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ਦੀ ਅੱਜ 55ਵੀਂ ਬਰਸੀ ਹੈ।