ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਸਲਮਾਨਾਂ ਨੂੰ ਨਾਗਰਿਕਤਾ ਕਾਨੂੰਨ 'ਤੇ ਭੜਕਾ ਰਹੀ ਹੈ ਕਾਂਗਰਸ : PM ਮੋਦੀ

ਨਾਗਰਿਕਤਾ ਸੋਧ ਕਾਨੂੰਨ 2019 'ਤੇ ਭੜਕੀ ਹਿੰਸਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੀਏਏ ਨਾਗਰਿਕਤਾ ਦੇਣ ਦਾ ਕਾਨੂੰਨ ਹੈ, ਨਾ ਕਿ ਨਾਗਰਿਕਤਾ ਲੈਣ ਦਾ। ਪਰ ਇਸ ਦੇ ਬਾਵਜੂਦ ਕਾਂਗਰਸ ਅਤੇ ਉਸ ਦੀ ਸਹਿਯੋਗੀ ਪਾਰਟੀਆਂ ਨੇ ਇਸ ਮਾਮਲੇ 'ਤੇ ਝੂਠਾ ਅਤੇ ਅਫਵਾਹ ਫੈਲਾਉਣ ਵਾਲਾ ਪ੍ਰਚਾਰ ਕਰ ਕੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।
 

ਝਾਰਖੰਡ ਦੇ ਬਰਹੇਟ 'ਚ ਚੋਣ ਰੈਲੀ ਨੂੰ ਸੰਬੋਧਤ ਕਰਦਿਆਂ ਮੋਦੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਨਾਲ ਕਿਸੇ ਵੀ ਭਾਰਤੀ ਨਾਗਰਿਕ ਤੋਂ ਉਸ ਦੀ ਨਾਗਰਿਕਤਾ ਦਾ ਅਧਿਕਾਰ ਨਹੀਂ ਖੋਹਿਆ ਜਾ ਰਿਹਾ ਜਾਂ ਕਿਸੇ ਵੀ ਹਾਲਤ 'ਚ ਉਸ ਨੂੰ ਕੋਈ ਨੁਕਸਾਨ ਨਹੀਂ ਹੋਣ ਵਾਲਾ। ਇਸ ਦੇ ਬਾਵਜੂਦ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਆਪਣੇ ਸਿਆਸੀ ਲਾਭ ਲਈ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹ ਭਾਰਤ ਦੇ ਤਿੰਨ ਗੁਆਂਢੀ ਦੇਸ਼ਾਂ 'ਚ ਧਾਰਮਿਕ ਸ਼ੋਸ਼ਣ ਦਾ ਸ਼ਿਕਾਰ ਘੱਟਗਿਣਤੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਗੱਲ ਕਰਦਾ ਹੈ। ਇਸ ਨਾਲ ਭਾਰਤੀ ਮੁਸਲਮਾਨਾਂ ਜਾਂ ਕਿਸੇ ਹੋਰ ਭਾਰਤੀ ਦੇ ਅਧਿਕਾਰਾਂ ਦੀ ਉਲੰਘਣਾ ਕਿੱਥੇ ਅਤੇ ਕਿਵੇਂ ਹੋ ਰਹੀ ਹੈ।
 

ਮੋਦੀ ਨੇ ਕਿਹਾ, "ਮੈਂ ਅੱਜ ਕਾਂਗਰਸ ਅਤੇ ਉਸ ਦੇ ਸਾਥੀਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਜੇ ਉਨ੍ਹਾਂ 'ਚ ਹਿੰਮਤ ਹੈ ਤਾਂ ਉਹ ਐਲਾਨ ਕਰੇ ਕਿ ਪਾਕਿਸਤਾਨ ਦੇ ਹਰੇਕ ਨਾਗਰਿਕ ਨੂੰ ਭਾਰਤ ਦੀ ਨਾਗਰਿਕਤਾ ਦੇਵੇਗੀ, 370 ਨੂੰ ਦੁਬਾਰਾ ਲਾਗੂ ਅਤੇ ਤਿੰਨ ਤਲਾਕ ਕਾਨੂੰਨ ਨੂੰ ਰੱਦ ਕਰੇਗੀ। ਕਾਂਗਰਸ ਦੇਸ਼ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਦਾ ਇਹ ਖੇਡ ਖੇਡਣਾ ਬੰਦ ਕਰ ਦੇਵੇ।"
 

ਮੋਦੀ ਨੇ ਕਿਹਾ ਕਿ ਪੂਰੇ ਦੇਸ਼ ਨੇ ਕਾਂਗਰਸ ਅਤੇ ਇਸ ਦੇ ਸਾਥੀਆਂ ਦੇ ਨਕਾਰਾਤਮਕ ਸੋਚ ਨੂੰ ਨਕਾਰ ਦਿੱਤਾ ਹੈ। ਕਾਂਗਰਸੀਆਂ ਅਤੇ ਖੱਬੇਪੱਖੀਆਂ ਨੇ ਨਾਗਰਿਕਤਾ ਕਾਨੂੰਨ ਬਾਰੇ ਮੁਸਲਮਾਨਾਂ ਨੂੰ ਡਰਾਉਣ ਲਈ ਆਪਣਾ ਪੂਰਾ ਜੋਰ ਲਗਾ ਦਿੱਤਾ ਹੈ। ਇਹ ਗੱਲ ਪੱਥਰ ਦੀ ਲਕੀਰ ਦੀ ਤਰ੍ਹਾਂ ਸਾਫ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਤੋਂ ਭਾਰਤ ਦੇ ਇੱਕ ਵੀ ਨਾਗਰਿਕ ਦੀ ਨਾਗਰਿਕਤਾ 'ਤੇ ਕੋਈ ਅਸਰ ਨਹੀਂ ਪਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jharkhand assembly election 2019 PM Modi addresses a public meeting in Berhait target congress