ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝਾਰਖੰਡ ਦੇ ਚੋਣ ਨਤੀਜੇ ਭਾਜਪਾ ਦੀ ਫੁੱਟਪਾਊ ਸਿਆਸਤ ਵਿਰੁਧ ਫਤਵਾ: ਕੈਪਟਨ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ-ਝਾਰਖੰਡ ਮੁਕਤੀ ਮੋਰਚਾ-ਰਾਸ਼ਟਰੀ ਜਨਤਾ ਦਲ ਦੀ ਜਿੱਤ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤੀ ਜਨਤਾ ਪਾਰਟੀ ਦੀ ਫੁੱਟਪਾਊ ਸਿਆਸਤ ਵਿਰੁੱਧ ਲੋਕ ਫ਼ਤਵਾ ਕਰਾਰ ਦਿੱਤਾ।

 


ਇਨ੍ਹਾਂ ਚੋਣ ਨਤੀਜਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਦੀ ਪੁੱਠੀ ਗਿਣਤੀ ਇਸ ਸਾਲ ਦੇ ਆਰੰਭ ਵਿੱਚ ਸ਼ੁਰੂ ਹੋਈ ਸੀ ਅਤੇ ਇਨ੍ਹਾਂ ਚੋਣਾਂ ਨਾਲ ਇਸ ਦੀ ਪ੍ਰੋੜਤਾ ਹੋ ਗਈ। 

 

ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ ਦੀਆਂ ਦੇਸ਼ ਦੇ ਕੋਨੇ-ਕੋਨੇ ਤੱਕ ਆਪਣੇ ਖੰਬ ਫੈਲਾਉਣ ਦੀਆਂ ਇੱਛਾਵਾਂ ਨੂੰ ਕੁਚਲ ਕੇ ਰੱਖ ਦਿੱਤਾ ਹੈ ਜਿਸ ਨਾਲ ਭਾਜਪਾ ਮੁਕਤ ਭਾਰਤ ਦੀ ਸਿਰਜਣਾ ਲਈ ਰਾਹ ਪੱਧਰਾ ਹੋ  ਗਿਆ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਨਾ ਸਿਰਫ਼ ਭਾਜਪਾ ਦੇ ਫੁੱਟਪਾਊ ਏਜੰਡੇ ਦਾ ਪਰਦਾਫਾਸ਼ ਕੀਤਾ ਸਗੋਂ ਲੋਕਾਂ ਨੇ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫਤਵਾ ਸੱਤਾਧਾਰੀ ਪਾਰਟੀ ਦੀ ਫਿਰਕੂ ਸਿਆਸਤ ਦੀ ਹਾਰ ਦੀ ਗਵਾਹੀ ਭਰਦਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਰਿਹਾ ਹੈ ਜਦੋਂ ਮੁਲਕ ਭਰ ਵਿੱਚ ਭਾਜਪਾ ਵਿਰੋਧੀ ਲਹਿਰ ਮਜ਼ਬੂਤੀ ਨਾਲ ਫੈਲ ਰਹੀ ਹੈ ਅਤੇ ਇਸ ਦਾ ਪ੍ਰਗਟਾਵਾ ਕੇਂਦਰ ਸਰਕਾਰ ਦੇ ਕੌਮੀ ਨਗਰਿਕਤਾ ਕਾਨੂੰਨ ਤੇ ਕੌਮੀ ਨਾਗਰਿਕਤਾ ਰਜਿਸਟਰ ਵਰਗੇ ਗ਼ੈਰ-ਸੰਵਿਧਾਨਿਕ ਕਦਮਾਂ ਵਿਰੁੱਧ ਵੱਡੀ ਪੱਧਰ 'ਤੇ ਫੈਲੇ ਜਨ ਅੰਦੋਲਨ ਤੋਂ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਝਾਰਖੰਡ ਦੇ ਨਤੀਜਿਆਂ ਨੇ ਕਾਂਗਰਸ ਪਾਰਟੀ ਦੇ ਧਰਮ ਨਿਰਪੱਖ ਏਜੰਡੇ 'ਤੇ ਮੋਹਰ ਲਾਈ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jharkhand election results against BJP pavement politics Capt