ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਾਰਾ ਘੋਟਾਲਾ ਮਾਮਲੇ 'ਚ ਲਾਲੂ ਨੂੰ ਮਿਲੀ ਜ਼ਮਾਨਤ, ਪਾਸਪੋਰਟ ਜਮ੍ਹਾਂ ਕਰਨ ਦਾ ਹੁਕਮ

ਚਾਰਾ ਘੁਟਾਲਾ ਮਾਮਲੇ 'ਚ ਜੇਲ੍ਹ  'ਚ ਬੰਦ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਮੁਖੀ ਲਾਲੂ ਪ੍ਰਸਾਦ ਨੂੰ ਦੇਵਘਰ ਖਜ਼ਾਨੇ ਤੋਂ ਪਸ਼ੂ ਚਾਰੇ ਦੇ ਨਾਂ 'ਤੇ ਗੈਰ-ਕਾਨੂੰਨੀ ਢੰਗ ਨਾਲ ਨਕਦੀ ਕੱਢਣ ਦੇ ਮਾਮਲੇ ਵਿੱਚ ਝਾਰਖੰਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ।

 

 

 

 

 

ਅਦਾਲਤ ਨੇ ਆਰਜੇਡੀ ਸੁਪਰੀਮੋ ਨੂੰ 50-50 ਹਜ਼ਾਰ ਦੇ ਮੁਚਲਕੇ ਉੱਤੇ ਜ਼ਮਾਨਤ ਦਿੱਤੀ। ਅਦਾਲਤ ਨੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਾਉਣ ਦਾ ਵੀ ਹੁਕਮ ਦਿੱਤਾ।

 

ਦੱਸਣਯੋਗ ਹੈ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਨੇ ਚਾਰਾ ਘੁਟਾਲੇ ਵਿੱਚ ਹਾਈ ਕੋਰਟ ਵਿੱਚ 13 ਜੂਨ ਨੂੰ ਜ਼ਮਾਨਤ ਦਾਇਰ ਕੀਤੀ ਸੀ।  ਲਾਲੂ ਪ੍ਰਸਾਦ ਨੂੰ ਚਾਰਾ ਘੁਟਾਲੇ ਵਿੱਚ ਸੀਬੀਆਈ ਨੇ ਸਾਢੇ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਕੇਸ ਵਿੱਚ ਉਹ ਡੇਢ ਸਾਲ ਤੋਂ ਜੇਲ੍ਹ ਵਿੱਚ ਹਨ। ਕਰੀਬ ਅੱਧੀ ਸਜ਼ਾ ਕੱਟ ਚੁੱਕੇ ਹਨ। ਲਾਲੂ ਪ੍ਰਸਾਦ ਨੇ ਇਸੇ ਆਧਾਰ 'ਤੇ ਜ਼ਮਾਨਤ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Jharkhand High Court grants bail to RJD leader Lalu Prasad Yadav in the fodder scam case relating to Deoghar treasury