ਝਾਰਖੰਡ ਦੇ ਰਾਜਪਾਲ ਦ੍ਰੌਪਦੀ ਮੁਰਮੂ ਨੇ ਐਤਵਾਰ ਨੂੰ ਸੂਬੇ ਦੇ ਪੁਲਿਸ ਡਾਇਰੈਕਰਟਰ ਜਰਨਲ ਨੂੰ ਬੁਲਾਇਆ ਕੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਸੱਤ ਨੌਜਵਾਨਾਂ ਦੇ ਕਤਲੇਆਮ ਦੇ ਕੇਸ ਦੀ ਜਾਣਕਾਰੀ ਲਈ ਅਤੇ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਰਾਜ ਭਵਨ ਦੇ ਬੁਲਾਰੇ ਨੇ ਇਥੇ ਦੱਸਿਆ ਕਿ ਰਾਜਪਾਲ ਨੇ ਗਣਤੰਤਰ ਦਿਵਸ ਮੌਕੇ ਰਾਜ ਭਵਨ ਵਿਖੇ ਅੱਜ ਸ਼ਾਮ ਨੂੰ ਆਯੋਜਿਤ ਚਾਹ ਪਾਣੀ ਦਾ ਪ੍ਰੋਗਰਾਮ ਨੂੰ ਵੀ ਰੱਦ ਕਰ ਦਿੱਤਾ। ਉਨ੍ਹਾਂ ਨੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਸੱਤ ਕਬੀਲੇ ਦੇ ਨੌਜਵਾਨਾਂ ਦੇ ਕਤਲੇਆਮ ਦੇ ਮੱਦੇਨਜ਼ਰ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ।
ਉਨ੍ਹਾਂ ਨੇ ਜ਼ਿਲ੍ਹੇ ਦੇ ਗੁਦਰੀ ਬਲਾਕ ਦੇ ਪਿੰਡ ਬੁੜਗੁਲੀਕੇਰਾ ਵਿਖੇ ਪੱਥਲਗੜੀ ਸਮਰਥਕਾਂ ਵੱਲੋਂ ਕੀਤੇ ਗਏ ਕਤਲੇਆਮ ਅਤੇ ਲਾਪਤਾ ਨੌਜਵਾਨਾਂ ਦੀ ਘਟਨਾ ਦੀ ਜਾਂਚ ਲਈ ਰਾਜ ਦੇ ਪੁਲਿਸ ਡਾਇਰੈਕਟਰ ਜਨਰਲ ਕਮਲ ਨਯਨ ਚੌਬੇ ਨੂੰ ਤਲਬ ਕੀਤਾ।
ਉਨ੍ਹਾਂ ਹਦਾਇਤ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰਾਜਪਾਲ ਨੇ ਚੌਬੇ ਨੂੰ ਸਮੁੱਚੇ ਰਾਜ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਦਿਆਂ ਢੁੱਕਵੀਂ ਸ਼ਾਂਤੀ ਬਣਾਈ ਰੱਖਣ ਦੇ ਨਿਰਦੇਸ਼ ਵੀ ਦਿੱਤੇ।