ਅਗਲੀ ਕਹਾਣੀ

ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਭਾਰਤੀ ਨਾਗਰਿਕਾਂ ਦੀ ਮੌਤ, 7 ਜ਼ਖਮੀ

ਭਾਰਤੀ ਫੌਜ ਵੱਲੋਂ ਕਈ ਵਾਰ ਸਬਕ ਸਿਖਾਉਣ ਤੋਂ ਬਾਅਦ ਵੀ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ 'ਤੇ ਰੋਕ ਨਹੀਂ ਲਗਾ ਰਿਹਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਪਾਕਿਸਤਾਨ ਨੇ ਜੰਮੂ ਅਤੇ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰਾਂ 'ਚ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਵੀ ਪਾਕਿਸਤਾਨ ਨੂੰ ਮੂੰਹਤੋੜ ਜਵਾਬ ਦਿੰਦਿਆਂ ਗੋਲੀਬਾਰੀ ਕੀਤੀ। ਇਸ ਦੌਰਾਨ ਸ਼ਾਹਪੁਰ ਸੈਕਟਰ 'ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ 2 ਨਾਗਰਿਕਾਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਹੋ ਗਏ।
 

ਮੀਡੀਆ ਰਿਪੋਰਟ ਮੁਤਾਬਕ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਸਰਹੱਦ 'ਤੇ ਭਾਰਤੀ ਫੌਜ ਨੇ ਪਾਕਿਸਤਾਨੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ। ਪਾਕਿਸਤਾਨ ਨੇ ਕਾਇਰਤਾ ਦਾ ਸਬੂਤ ਦਿੰਦਿਆਂ ਆਮ ਲੋਕਾਂ 'ਤੇ ਗੋਲੀਆਂ ਦਾਗਣੀਆਂ ਸ਼ੁਰੂ ਕਰ ਦਿੱਤੀਆਂ। ਜ਼ਖਮੀਆਂ ਦਾ ਆਰਮੀ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ।
 

ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ 2.30 ਵਜੇ ਦੀ ਘਟਨਾ ਹੈ। ਪਾਕਿਸਤਾਨ ਨੇ ਬਗੈਰ ਕਾਰਨ ਸਹਰੱਦ ਪਾਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੋਰਟਾਰ ਦਾਗੇ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਾਹਪੁਰ ਸੈਕਟਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ 'ਚ ਇੱਕ ਔਰਤ ਦੀ ਮੌਤ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JK 2 civilians dead 7 others injured in ceasefire violation by Pakistan