ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਫੀਸਾਂ ਦੇ ਵਾਧੇ ਦੇ ਮੁੱਦੇ 'ਤੇ ਇਕ ਵਾਰ ਫਿਰ ਤੋਂ ਸੜਕ 'ਤੇ ਉਤਰੇ ਹਨ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਰਾਸ਼ਟਰਪਤੀ ਨੂੰ ਮਿਲਣ ਦੀ ਮੰਗ ਕਰਦਿਆਂ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਹਨ। ਮਾਰਚ ਵਿੱਚ ਸ਼ਾਮਲ ਵਿਦਿਆਰਥੀਆਂ ਉੱਤੇ ਲਾਠੀਚਾਰਜ ਦੀਆਂ ਵੀ ਖ਼ਬਰਾਂ ਹਨ। ਦੱਸ ਦੇਈਏ ਕਿ ਵਿਦਿਆਰਥੀ ਰਾਸ਼ਟਰਪਤੀ ਨੂੰ ਹੋਸਟਲ ਫੀਸਾਂ ਵਧਾਉਣ ਦੇ ਮੁੱਦੇ 'ਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਰਾਸ਼ਟਰਪਤੀ ਜੇਐਨਯੂ ਦੇ ਵਿਜ਼ਟਰ ਵੀ ਹਨ। ਮਾਰਚ ਦੇ ਮੱਦੇਨਜ਼ਰ ਜੇਐਨਯੂ ਦੇ ਆਸ ਪਾਸ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਹੀ ਨਹੀਂ, ਜੇ ਐਨ ਯੂ ਵਿੱਚ ਫੀਸਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਤਿੰਨ ਮੈਟਰੋ ਸਟੇਸ਼ਨਾਂ, ਕੇਂਦਰੀ ਸਕੱਤਰੇਤ, ਲੋਕ ਕਲਿਆਣ ਮਾਰਗ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨ 'ਤੇ ਐਗਜ਼ਿਟ ਅਤੇ ਐਂਟਰੀ ਬੰਦ ਕਰ ਦਿੱਤੀ ਗਈ ਹੈ।
Delhi: Police resorted to lathicharge after a clash with protesting Jawaharlal Nehru University (JNU) students, who were marching towards Rashtrapati Bhawan to meet President over fee hike issue. pic.twitter.com/H0iPeFWKnw
— ANI (@ANI) December 9, 2019
ਦੱਸਿਆ ਜਾ ਰਿਹਾ ਹੈ ਕਿ ਜੇ ਐਨ ਯੂ ਦੇ ਵਿਦਿਆਰਥੀ ਰਾਸ਼ਟਰਪਤੀ ਭਵਨ ਗਏ ਹਨ ਜੋ ਫੀਸਾਂ ਦੇ ਵਾਧੇ ਦੇ ਮੁੱਦੇ 'ਤੇ ਰਾਸ਼ਟਰਪਤੀ ਨੂੰ ਮਿਲਣ ਗਏ ਸਨ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਪੁਲਿਸ ਨੇ ਮਾਰਚ ਵਿੱਚ ਸ਼ਾਮਲ ਵਿਦਿਆਰਥੀਆਂ ਉੱਤੇ ਲਾਠੀਚਾਰਜ ਵੀ ਕੀਤਾ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਵਿਦਿਆਰਥੀਆਂ ਨੇ ਤਸਵੀਰਾਂ ਦਿਖਾਉਂਦਿਆਂ ਦਾਅਵਾ ਕੀਤਾ ਕਿ ਪੁਲਿਸ ਨੇ ਜੇ ਐਨ ਯੂ ਦੇ ਸਾਰੇ ਪ੍ਰਵੇਸ਼ ਦੁਆਰ ਬੰਦ ਕਰ ਦਿੱਤੇ ਹਨ। ਟ੍ਰੈਫਿਕ ਪੁਲਿਸ ਨੇ ਕਿਹਾ ਕਿ ਜੇਐਨਯੂ ਵੱਲ ਜਾਣ ਵਾਲੀਆਂ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਅਤੇ ਵਿਰੋਧਾਂ ਕਾਰਨ ਬਾਬਾ ਗੰਗਨਾਥ ਰੋਡ ‘ਤੇ ਟ੍ਰੈਫਿਕ ਦੀ ਆਵਾਜਾਈ ਬੰਦ ਕੀਤੀ ਗਈ।