ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU ਦੇਸ਼-ਧ੍ਰੋਹ ਮਾਮਲਾ: ਅਦਾਲਤ ਦੇ ਹੁਕਮਾਂ 'ਤੇ ਬੋਲੇ ਦਿੱਲੀ ਦੇ CM ਕੇਜਰੀਵਾਲ

ਜੇਐਨਯੂ ਰਾਜਧ੍ਰੋਹ ਮਾਮਲੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਆਪਣੀ ਸਰਕਾਰ ਨੂੰ ਇਸ ਸਬੰਧ ਜਲਦ ਹੀ ਕੋਈ ਫੈਸਲਾ ਲੈਣ ਲਈ ਕਹਿਣਗੇ।

 

ਕੇਜਰੀਵਾਲ ਦਾ ਇਹ ਭਰੋਸਾ ਉਸ ਤੋਂ ਬਾਅਦ ਆਇਆ ਹੈ ਜਦੋਂ ਅਦਾਲਤ ਨੇ ਰਾਜਧਾਨੀ ਦੇ ਕੇਸ ਵਿੱਚ ਕਨ੍ਹੱਈਆ ਕੁਮਾਰ ਅਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਮੁੱਦੇਤੇ 3 ਅਪਰੈਲ ਨੂੰ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ।

 

ਅਰਵਿੰਦ ਕੇਜਰੀਵਾਲ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੈਂ ਸਬੰਧਤ ਵਿਭਾਗ ਵਿੱਚ ਦਖਲ ਨਹੀਂ ਦੇ ਸਕਦਾ। ਮੈਂ ਉਨ੍ਹਾਂ ਦਾ ਫੈਸਲਾ ਨਹੀਂ ਬਦਲ ਸਕਦਾ, ਪਰ ਉਨ੍ਹਾਂ ਨੂੰ ਜਲਦ ਤੋਂ ਜਲਦ ਫੈਸਲਾ ਲੈਣ ਲਈ ਕਹਾਂਗਾਂ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਇਸ ਨੇ ਮਨਜ਼ੂਰੀ ਦੇਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ।

 

14 ਜਨਵਰੀ 2019 ਨੂੰ ਦਾਇਰ ਕੀਤੀ ਗਈ ਇੱਕ ਪੁਲਿਸ ਚਾਰਜਸ਼ੀਟ ਜੇਐਨਯੂ ਦੇ 10 ਵਿਦਿਆਰਥੀਆਂ ਦੇ ਨਾਮ ਮੁੱਖ ਦੋਸ਼ੀ ਵਜੋਂ ਕਨ੍ਹੱਈਆ ਕੁਮਾਰ, ਉਮਰ ਖਾਲਿਦ, ਅਨਿਰਬਾਨ ਭੱਟਾਚਾਰੀਆ ਅਤੇ ਸੱਤ ਕਸ਼ਮੀਰੀ ਵਿਦਿਆਰਥੀ ਸ਼ਾਮਲ ਹਨ। ਅਪਰਾਧਿਕ ਪ੍ਰਣਾਲੀ ਦੇ ਜ਼ਾਬਤੇ ਦੇ ਤਹਿਤ ਜਾਂਚ ਏਜੰਸੀਆਂ ਨੂੰ ਦੇਸ਼ਧ੍ਰੋਹ ਦੇ ਮਾਮਲਿਆਂ ਵਿੱਚ ਚਾਰਜਸ਼ੀਟ ਦਾਇਰ ਕਰਨ ਸਮੇਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਪੈਂਦੀ ਹੈ। ਇਸ ਮਨਜ਼ੂਰੀ ਲਈ ਫਾਈਲ ਦਿੱਲੀ ਸਰਕਾਰ ਨੂੰ ਭੇਜ ਦਿੱਤੀ ਗਈ ਹੈ, ਜਿਸਤੇ ਕੇਜਰੀਵਾਲ ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ।

 

ਇਸ ਮਾਮਲੇ 'ਤੇ ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਕਨ੍ਹੱਈਆ ਕੁਮਾਰ ਅਤੇ ਹੋਰਾਂ ਵਿਰੁੱਧ ਦੇਸ਼ ਧ੍ਰੋਹ ਦੇ ਕੇਸ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਮੁੱਦੇ 'ਤੇ 3 ਅਪ੍ਰੈਲ ਨੂੰ ਦਿੱਲੀ ਸਰਕਾਰ ਨੂੰ ਸਥਿਤੀ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।

 

ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਸੀ.ਐੱਮ.ਐੱਮ.) ਪੁਰਸ਼ੋਤਮ ਪਾਠਕ ਨੇ ਦਿੱਲੀ ਪੁਲਿਸ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਦਿੱਲੀ ਸਰਕਾਰ ਨੂੰ ਕਨ੍ਹੱਈਆ ਕੁਮਾਰ ਉੱਤੇ ਮੁਕੱਦਮਾ ਚਲਾਉਣ ਲਈ ਜ਼ਰੂਰੀ ਮਨਜ਼ੂਰੀ ਦਿਵਾਉਣ ਲਈ ਯਾਦ ਕਰਾਉਣ।

 

ਪੁਲਿਸ ਨੇ ਦਲੀਲ ਦਿੱਤੀ ਕਿ ਕਨ੍ਹੱਈਆ ਕੁਮਾਰ ਅਤੇ ਹੋਰਾਂ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਹਾਲੇ ਤਕ ਨਹੀਂ ਦਿੱਤੀ ਗਈ ਹੈ ਤੇ ਮਨਜ਼ੂਰੀ ਲਈ ਬੇਨਤੀ ਕਰਨ ਵਾਲਾ ਪੱਤਰ ਜੀਐਨਸੀਟੀਡੀ (ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਦੀ ਸਰਕਾਰ) ਕੋਲ ਵਿਚਾਰ ਅਧੀਨ ਹੈ। ਜਿਸ ਤੋਂ ਬਾਅਦ ਅਦਾਲਤ ਨੇ ਨਿਰਦੇਸ਼ ਜਾਰੀ ਕੀਤੇ।

 

ਪੁਲਿਸ ਨੇ ਕਨ੍ਹੱਈਆ ਕੁਮਾਰ ਅਤੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਅਤੇ ਅਨਿਰਬਾਨ ਭੱਟਾਚਾਰੀਆ ਸਣੇ ਹੋਰਾਂ ਖਿਲਾਫ 14 ਜਨਵਰੀ ਨੂੰ ਅਦਾਲਤ ਵਿੱਚ ਦੋਸ਼ ਪੱਤਰ ਦਾਇਰ ਕੀਤਾ ਤੇ ਕਿਹਾ ਕਿ ਉਨ੍ਹਾਂ ਨੇ 9 ਫਰਵਰੀ 2016 ਨੂੰ ਕੈਂਪਸ ਵਿੱਚ ਹੋਏ ਇੱਕ ਸਮਾਗਮ ਦੇਸ਼ ਧ੍ਰੋਹ ਦੇ ਨਾਅਰਿਆਂ ਦਾ ਸਮਰਥਨ ਕੀਤਾ ਤੇ ਜਲੂਸ ਕੱਢਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JNU sedition case: Kejriwal said on the direction of the court