ਵਿਦਿਆਰਥੀਆਂ ਨੇ ਵੀਸੀ ਜਗਦੀਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕਰਦਿਆਂ ਜੇਐਨਯੂ ਵਿੱਚ ਪਿਛਲੇ ਐਤਵਾਰ ਵਿਦਿਆਰਥੀਆਂ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ। ਹਾਲਾਂਕਿ, ਇਸ ਦੌਰਾਨ ਦਿੱਲੀ ਪੁਲਿਸ ਨੇ ਵਿਦਿਆਰਥੀਆਂ ਨੂੰ ਖਦੇੜਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਕਈ ਵਿਦਿਆਰਥੀਆਂ ਨੂੰ ਪੁਲਿਸ ਨੇ ਕੁੱਟਿਆ ਵੀ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਵਿਦਿਆਰਥੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਕੁਝ ਵਿਦਿਆਰਥੀਆਂ ਨੇ ਕਨੌਟ ਪਲੇਸ ਵਿੱਚ ਸੜਕ ਕਿਨਾਰੇ ਖੜੇ ਹੋ ਕੇ ਨਾਹਰੇਬਾਜ਼ੀ ਵੀ ਕੀਤੀ। ਉਸ ਨੇ ਵੀਸੀ ਜਗਦੀਸ਼ ਕੁਮਾਰ ਖ਼ਿਲਾਫ਼ ਨਾਹਰੇਬਾਜ਼ੀ ਕੀਤੀ।
#WATCH Delhi Police remove women protesters while they were marching towards Rashtrapati Bhavan. Students are demanding removal of the Jawaharlal Nehru University's Vice Chancellor following Jan 5 violence in the campus. pic.twitter.com/HzT2AjkZF5
— ANI (@ANI) January 9, 2020
ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਕਾਰਨ ਜਨਪਥ ਵਿਖੇ ਜਾਮ ਦੀ ਸਥਿਤੀ ਬਣੀ ਰਹੀ। ਸੀਪੀ ਦੇ ਅੰਦਰੂਨੀ ਸਰਕਲ ਉੱਤੇ ਟ੍ਰੈਫਿਕ ਰੁਕ ਗਿਆ। ਉਥੇ, ਜਨਪਥ ਤੋਂ ਕੇਜੀ ਮਾਰਗ ਆਉਣ ਵਾਲੀ ਸੜਕ 'ਤੇ ਲੰਮਾ ਜਾਮ ਲੱਗ ਗਿਆ।
ਇਸ ਤੋਂ ਪਹਿਲਾਂ ਜੇਐਨਯੂ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਆਯਸ਼ੀ ਘੋਸ਼ ਨੇ ਕਿਹਾ ਕਿ ਐਮਐੱਚਆਰਡੀ ਦੇ ਅਧਿਕਾਰੀਆਂ ਨਾਲ ਹੋਈ ਮੁਲਾਕਾਤ ਅਸੰਤੁਸ਼ਟ ਸੀ ਅਤੇ ਫਿਰ ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦਾ ਐਲਾਨ ਕੀਤਾ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਸਟੂਡੈਂਟਸ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਵਿਦਿਆਰਥੀਆਂ ‘ਤੇ ਹਮਲੇ ਦਾ ਵਿਰੋਧ ਕਰਨ ਵਾਲੇ ਦੇਸ਼ ਨੂੰ ਨਹੀਂ ਤੋੜ ਰਹੇ, ਬਲਕਿ ਭਾਜਪਾ ਨੂੰ ਤੋੜ ਦੇਣਗੇ।
ਜੇਐਨਯੂ ਵਿੱਚ 5 ਜਨਵਰੀ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਨਕਾਬਪੋਸ਼ਾਂ ਨੇ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਆਯਸ਼ੀ ਘੋਸ਼ ਸਮੇਤ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ ਸਨ। ਕਨ੍ਹਈਆ ਕੁਮਾਰ ਨੇ ਇਹ ਬਿਆਨ ਐੱਚਆਰਡੀ ਮੰਤਰਾਲੇ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤਾ।