ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU Violence Case: ਨਕਾਬਪੋਸ਼ਾਂ ਦੀ ਪਛਾਣ ਲਈ ਦਿੱਲੀ ਪੁਲਿਸ ਨੂੰ ਸੁਰਾਗ ਮਿਲੇ 

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਵਿੱਚ ਸ਼ਾਮਲ ਨਕਾਬਪੋਸ਼ ਦੀ ਪਛਾਣ ਕਰਨ ਲਈ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਪੁਲਿਸ ਕੇਸ ਨੂੰ ਸੁਲਝਾਉਣ ਦੇ ਨੇੜੇ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਸਰਕਾਰੀ ਸੂਤਰਾਂ ਤੋਂ ਇਸ ਖ਼ਬਰ ਦਾ ਹਵਾਲਾ ਦਿੱਤਾ ਹੈ। ਦੱਸ ਦੇਈਏ ਕਿ ਜੇਐਨਯੂ ਕੈਂਪਸ ਵਿੱਚ ਹੋਈ ਹਿੰਸਾ ਵਿੱਚ ਇੱਕ ਦਰਜਨ ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋਏ ਸਨ। ਜੇਐਨਯੂਯੂ ਦੇ ਪ੍ਰਧਾਨ ਈਸ਼ੀ ਘੋਸ਼ ਨੂੰ ਵੀ ਸੱਟ ਲੱਗੀ ਹੈ।
 

ਪੁਲਿਸ ਨੂੰ ਸ਼ਨਿੱਚਰਵਾਰ ਨੂੰ ਹੋਈ ਹਿੰਸਾ ਸਬੰਧੀ ਕੁਲ 11 ਸ਼ਿਕਾਇਤਾਂ ਮਿਲੀਆਂ ਹਨ। ਇਕ ਜੇਐੱਨਯੂ ਦੇ ਪ੍ਰੋਫੈਸਰ ਦੀ ਹੈ, ਜਦੋਂ ਕਿ ਤਿੰਨ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ), ਸੱਤ ਜੇਐਨਯੂਐਸਯੂ (JNUSU ) ਵੱਲੋਂ ਦਰਜ ਕਰਵਾਈਆਂ ਗਈਆਂ ਹਨ।  ਸਥਾਨਕ ਪੁਲਿਸ ਵੱਲੋਂ ਇਹ ਸਾਰੀਆਂ ਸ਼ਿਕਾਇਤਾਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਐਸਆਈਟੀ ਨੂੰ ਭੇਜੀਆਂ ਗਈਆਂ ਹਨ।

 

ਦੂਜੇ ਪਾਸੇ ਜੇਐਨਯੂਐਸ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਆਇਸ਼ੀ ਘੋਸ਼ ਨੇ ਯੂਨੀਵਰਸਿਟੀ ਕੈਂਪਸ ਵਿੱਚ ਸ਼ਨਿੱਚਰਵਾਰ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। 

 

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੈਂ ਉਸ ਘਟਨਾ ਬਾਰੇ ਸ਼ਿਕਾਇਤ ਦਰਜ ਕਰਵਾ ਰਹੀ ਹਾਂ,  ਜਿਸ ਵਿਚ ਭੀੜ ਨੇ ਮੇਰੇ 'ਤੇ ਹਮਲਾ ਕਰਨ, ਡਰਾਉਣ-ਧਮਕਾਉਣ ਅਤੇ ਕਤਲ ਕਰਨ ਦੀ ਸਾਜਿਸ਼ ਰਚੀ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਲਈ ਮੈਂ ਤੁਹਾਨੂੰ ਐਫਆਈਆਰ ਦਰਜ ਕਰਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਨ ਲਈ ਅਪੀਲ ਕਰਦੀ ਹਾਂ। ਮੈਂ ਬੇਨਤੀ ਕਰਦੀ ਹਾਂ ਕਿ ਜਲਦੀ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JNU Violence Case delhi Police gets vital leads on identities of masked men who attacked students says Govt sources