ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU 'ਚ ਵਿਦਿਆਰਥੀਆਂ 'ਤੇ ਹਮਲੇ ਤੋਂ ਬਾਅਦ ਭਾਵੁਕ ਹੋਈ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ

ਦਿੱਲੀ ਦੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) 'ਚ ਐਤਵਾਰ ਰਾਤ ਨਕਾਬਪੋਸ਼ਾਂ ਵੱਲੋਂ ਹਥਿਆਰਾਂ ਤੇ ਲਾਠੀਆਂ ਨਾਲ ਵਿਦਿਆਰਥੀਆਂ ਉੱਤੇ ਹੋਏ ਹਮਲੇ 'ਤੇ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੇ ਇਮੋਸ਼ਨਲ ਵੀਡੀਓ ਪੋਸਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ, "ਅਰਜੈਂਟ ਅਪੀਲ। ਸਾਰੇ ਦਿੱਲੀ ਵਾਸੀ, ਬਾਬਾ ਗੰਗਨਾਥ ਮਾਰਗ 'ਤੇ ਜੇਐਨਯੂ ਕੈਂਪਸ ਦੇ ਮੇਨ ਗੇਟ ਦੇ ਬਾਹਰ ਵੱਡੀ ਗਿਣਤੀ 'ਚ ਇਕੱਤਰ ਹੋਣ ਤਾ ਕਿ ਸਰਕਾਰ ਅਤੇ ਦਿੱਲੀ ਪੁਲਿਸ 'ਤੇ ਦਬਾਅ ਬਣਾਇਆ ਜਾ ਸਕੇ।"
 

 

ਇੱਕ ਹੋਰ ਟਵੀਟ 'ਚ ਸਵਰਾ ਭਾਸਕਰ ਨੇ ਲਿਖਿਆ, "ਮੇਰੀ ਮਾਂ ਨੇ ਮੈਨੂੰ ਐਸਐਮਐਸ ਭੇਜਿਆ ਹੈ। ਇਸ ਐਸਐਮਐਸ 'ਚ ਲਿਖਿਆ ਗਿਆ ਹੈ ਕਿ ਨੋਰਥ ਗੇਟ ਦੇ ਬਾਹਰ ਭੀੜ ਲਗਾਤਾਰ ਰੌਲਾ ਪਾ ਰਹੀ ਹੈ ਕਿ ਦੇਸ਼ ਦੇ ਗੱਦਾਰਾਂ ਨੂੰ ਗੋਲੀ ਮਾਰੋ..."
 

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂੰ ਨੇ ਜੇ.ਐਨ.ਯੂ. ਹਿੰਸਾ ਦਾ ਵੀਡੀਓ ਸ਼ੇਅਰ ਕਰ ਕੇ ਲਿਖਿਆ ਹੈ ਕਿ ਇਹ ਹਾਲਾਤ ਉੱਥੇ ਦੇ ਹਨ, ਜਿੱਥੇ ਬੱਚਿਆਂ ਦਾ ਭਵਿੱਖ ਬਣਦਾ ਹੈ। ਤਾਪਸੀ ਨੇ ਜੇਐਨਯੂ ਹਿੰਸਾ ਨਾਲ ਸਬੰਧਤ ਕੁੱਝ ਹੋਰ ਵੀਡੀਓਜ਼ ਵੀ ਰੀਟਵੀਟ ਕੀਤੇ ਹਨ।
 

 

ਜ਼ਿਕਰਯੋਗ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਐਤਵਾਰ ਸ਼ਾਮੀਂ ਵਿਦਿਆਰਥੀ ਜੱਥੇਬੰਦੀਆਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਨਕਾਬਪੋਸ਼ਾਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਸੀ। ਇਸ 'ਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ ਜਨਰਲ ਸਕੱਤਰ ਸਮੇਤ 28 ਜਣੇ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹੰਗਾਮਾਕਾਰੀਆਂ ਨੇ ਯੂਨੀਵਰਸਿਟੀ 'ਚ ਭੰਨਤੋੜ ਕੀਤੀ, ਜਿਸ ਪਿੱਛੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੁਲਿਸ ਸੱਦਣੀ ਪਈ। ਆਇਸ਼ੀ ਘੋਸ਼ ਦੇ ਸਿਰ 'ਚ ਸੱਟ ਲੱਗੀ ਹੈ। ਖੱਬੇਪੱਖੀ ਪ੍ਰਭਾਵ ਵਾਲੀ ਜਵਾਹਰ ਲਾਲ ਨਹਿਰੂ ਸਟੂਡੈਂਸ ਯੂਨੀਅਨ ਅਤੇ ਏਬੀਵੀਪੀ ਨੇ ਇਕ-ਦੂਜੇ 'ਤੇ ਹਿੰਸਾ ਤੇ ਮਾਰਕੁੱਟ ਕਰਨ ਦਾ ਦੋਸ਼ ਲਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jnu violence emotional swara bhaskar says gather in large numbers outside the main gate of campus