ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU ਹਿੰਸਾ ਮਾਮਲੇ 'ਚ FIR ਦਰਜ, ਪੁਲਿਸ ਖੰਗਾਲ ਰਹੀ ਹੈ CCTV

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) 'ਚ ਐਤਵਾਰ ਨੂੰ ਹੋਈ ਹਿੰਸਾ 'ਚ ਪੁਲਿਸ ਨੇ ਸੀਸੀਟੀਵੀ ਫੁਟੇਜ਼ ਅਤੇ ਜਾਂਚ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇ.ਐਨ.ਯੂ. 'ਚ ਐਤਵਾਰ ਰਾਤ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
 

ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਹਿੰਸਾ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਸਬੰਧ 'ਚ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਰਾਤ ਨੂੰ ਨਕਾਬਪੋਸ਼ਾਂ ਨੇ ਜੇ.ਐਨ.ਯੂ. ਕੈਂਪਸ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ 'ਤੇ ਹਮਲਾ ਕੀਤਾ ਸੀ, ਜਿਸ 'ਚ 28 ਜਣੇ ਜ਼ਖਮੀ ਹੋ ਗਏ ਸਨ।
 

 

ਦਿੱਲੀ ਸਾਊਥ-ਵੈਸਟ ਦੇ ਡੀਸੀਪੀ ਦੇਵੇਂਦਰ ਆਰਿਆ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਐਫਆਈਆਰ ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ਅਤੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ।
 

ਇਸ ਵਿਚਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਸੋਮਵਾਰ ਨੂੰ ਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਜੇ.ਐਨ.ਯੂ. ਦੇ ਵਫਦ ਨੂੰ ਗੱਲਬਾਤ ਲਈ ਬੁਲਾਇਆ ਜਾਵੇ। ਅਮਿਤ ਸ਼ਾਹ ਨੇ ਐਤਵਾਰ ਰਾਤ ਨੂੰ ਵੀ ਦਿੱਲੀ ਪੁਲਿਸ ਦੇ ਮੁਖੀ ਅਮੁੱਲਿਆ ਪਟਨਾਇਕ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ। ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਤੋਂ ਮਾਮਲੇ ਦੀ ਰਿਪੋਰਟ ਵੀ ਮੰਗੀ ਹੈ।
 

 

ਜ਼ਿਕਰਯੋਗ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਐਤਵਾਰ ਸ਼ਾਮੀਂ ਵਿਦਿਆਰਥੀ ਜੱਥੇਬੰਦੀਆਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਨਕਾਬਪੋਸ਼ਾਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਸੀ। ਇਸ 'ਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ ਜਨਰਲ ਸਕੱਤਰ ਸਮੇਤ 28 ਜਣੇ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਹੰਗਾਮਾਕਾਰੀਆਂ ਨੇ ਯੂਨੀਵਰਸਿਟੀ 'ਚ ਭੰਨਤੋੜ ਕੀਤੀ, ਜਿਸ ਪਿੱਛੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੁਲਿਸ ਸੱਦਣੀ ਪਈ। ਆਇਸ਼ੀ ਘੋਸ਼ ਦੇ ਸਿਰ 'ਚ ਸੱਟ ਲੱਗੀ ਹੈ। ਖੱਬੇਪੱਖੀ ਪ੍ਰਭਾਵ ਵਾਲੀ ਜਵਾਹਰ ਲਾਲ ਨਹਿਰੂ ਸਟੂਡੈਂਸ ਯੂਨੀਅਨ ਅਤੇ ਏਬੀਵੀਪੀ ਨੇ ਇਕ-ਦੂਜੇ 'ਤੇ ਹਿੰਸਾ ਤੇ ਮਾਰਕੁੱਟ ਕਰਨ ਦਾ ਦੋਸ਼ ਲਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:JNU violence FIR filed in connection with JNU Attack social media and CCTV footage being scanned says Delhi Police